www.sursaanjh.com > ਅੰਤਰਰਾਸ਼ਟਰੀ > ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਰਚਿਤ ਪੁਸਤਕਾਂ ਕੇਂਦਰੀ ਸਿੰਘ ਸਭਾ ਨੂੰ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਲਈ ਭੇਂਟ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਰਚਿਤ ਪੁਸਤਕਾਂ ਕੇਂਦਰੀ ਸਿੰਘ ਸਭਾ ਨੂੰ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਲਈ ਭੇਂਟ

ਵਿਸ਼ਵ  ਪੰਜਾਬੀ  ਪ੍ਰਚਾਰ  ਸਭਾ  ਦੇ  ਪ੍ਰਧਾਨ  ਪ੍ਰਿੰ. ਬਹਾਦਰ ਸਿੰਘ ਗੋਸਲ ਰਚਿਤ ਪੁਸਤਕਾਂ ਕੇਂਦਰੀ ਸਿੰਘ ਸਭਾ, ਸੈਕਟਰ-28, ਚੰਡੀਗੜ੍ਹ ਦੇ ਪ੍ਰਧਾਨ ਡਾ. ਖੁਸ਼ਹਾਲ ਸਿੰਘ ਨੂੰ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਲਈ ਭੇਂਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ:

ਪ੍ਰਿੰ. ਬਹਾਦਰ ਸਿੰਘ ਗੋਸਲ, ਪ੍ਰਧਾਨ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੁਆਰਾ ਰਚਿਤ ਪੁਸਤਕਾਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਾ. ਖੁਸ਼ਹਾਲ ਸਿੰਘ ਪ੍ਰਧਾਨ ਸ੍ਰੀ ਗੁਰੂ ਕੇਂਦਰੀ ਸਿੰਘ ਸਭਾ ਸੈਕਟਰ-28, ਚੰਡੀਗੜ੍ਹ ਵਿਖੇ ਗਿਆਨੀ ਗੁਰਦਿੱਤ ਸਿੰਘ ਯਾਦਗਾਰੀ ਲਾਇਬੇ੍ਰਰੀ ਲਈ ਸਤਿਕਾਰ ਸਹਿਤ ਭੇਂਟ ਕੀਤੀਆਂ ਗਈਆਂ। ਇਸ ਸਮਾਗਮ ਵਿਚ ਵਿਸ਼ਵ ਪੰਜਾਬੀ ਪ੍ਰਧਾਨ ਸਭਾ ਦੇ ਅਹੁਦੇਦਾਰ ਜਗਤਾਰ ਸਿੰਘ ਜੋਗ ਸੀਨੀਅਰ ਮੀਤ ਪ੍ਰਧਾਨ, ਪੰਜਾਬ ਸਟੇਟ ਕੋਆਰਡੀਨੇਟਰ ਜਸਪਾਲ ਸਿੰਘ ਕੰਵਲ ਅਤੇ ਸਲਾਹਕਾਰ ਬਲਵਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਇਨ੍ਹਾਂ ਤੋਂ ਇਲਾਵਾ ਸ. ਗੁਰਮੀਤ ਸਿੰਘ ਜੋੜਾ, ਸਕੱਤਰ ਸਿੱਖ ਵਿਦਿਅਕ ਬੋਰਡ, ਡਾ. ਜਸਪਾਲ ਸਿੰਘ ਸਿੱਧੂ, ਭਾਈ ਜੈਤਾ ਫਾਊਂਡੇਸ਼ਨ ਆਫ ਇੰਡੀਆ ਦੇ ਪ੍ਰੋਫੈਸਰ ਸਾਹਿਬ ਨੇ ਵੀ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੀਆਂ ਗਤੀਵਿਧੀਆਂ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕੀਤੀ ਅਤੇ ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਪਰਉਪਕਾਰੀ ਸੇਵਾਵਾਂ ਦੀ ਸ਼ਲਾਘਾ ਕੀਤੀ।

ਪ੍ਰਿੰ. ਬਹਾਦਰ ਸਿੰਘ ਗੋਸਲ ਜੀ ਦੀਆਂ ਇਨ੍ਹਾਂ ਭੇਟ ਕੀਤੀਆਂ ਪੁਸਤਕਾਂ ਵਿਚ ਵਿਸ਼ੇਸ਼ ਤੌਰ ਤੇ 100ਵੀਂ ਪੁਸਤਕ ‘‘ਮਾਤਾ ਗੁਜਰੀ ਜੀ ਦੇ ਲਾਲ ਦੇ ਲਾਲ‘‘ ਸਮੇਤ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਪੁਸਤਕਾਂ ਸ਼ਾਮਲ ਸਨ। ਪ੍ਰਿੰ. ਗੋਸਲ ਦੇ ਇਨ੍ਹਾਂ ਉਪਰਾਲਿਆਂ ਨੂੰ ਹੋਰ ਵਧਾਉਣ ਲਈ ਉਤਸ਼ਾਹਿਤ ਕੀਤਾ ਅਤੇ ਆਪਣੇ ਸਹਿਯੋਗ ਦਾ ਭਰੋਸਾ ਦੁਆਇਆ।

ਡਾ. ਖੁਸ਼ਹਾਲ ਸਿੰਘ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਪੰਜਾਬੀ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇ ਅਤੇ ਇਸ ਲਈ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸਮੂਹ ਮੈਂਬਰ ਧੰਨਵਾਦ ਦੇ ਪਾਤਰ ਹਨ, ਜਿਹੜੇ ਕਿ ਪੰਜਾਬੀ ਦੇ ਪ੍ਰਚਾਰ ਦੇ ਖੇਤਰ ਵਿਚ ਵੱਡੇ ਉਪਰਾਲੇ ਕਰ ਰਹੇ ਹਨ ਅਤੇ ਵੱਧ ਤੋਂ ਵੱਧ ਪੰਜਾਬੀ ਪੇ੍ਮੀਆਂ ਨੂੰ ਨਾਲ ਜੋੜ ਕੇ ਇਸਦੇ ਪ੍ਰਸਾਰ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕੇਂਦਰੀ ਸਿੰਘ ਸਭਾ ਵਲੋਂ ਅਜਿਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਵਿੱਚ ਪ੍ਰਿੰ. ਗੋਸਲ ਸਮੇਤ ਪੰਜਾਬ ਦੇ ਉੱਘੇ ਲੇਖਕਾਂ ਦੀਆਂ ਪੰਜਾਬੀ ਵਿੱਚ ਲਿਖੀਆਂ ਪੁਸਤਕਾਂ ਰੱਖੀਆਂ ਗਈਆਂ ਹਨ।

ਡਾ. ਖੁਸ਼ਹਾਲ ਸਿੰਘ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੁਆਰਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਦੂਜੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ|

ਫੋਟੋ ਕੈਪਸ਼ਨ – ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਸੈਕਟਰ-28 ਚੰਡੀਗੜ੍ਹ ਨੂੰ ਪੁਸਤਕਾਂ ਭੇਟ ਕਰਨ ਦਾ ਦ੍ਰਿਸ਼।

Leave a Reply

Your email address will not be published. Required fields are marked *