www.sursaanjh.com > ਚੰਡੀਗੜ੍ਹ/ਹਰਿਆਣਾ > ਸ਼੍ਰੋਮਣੀ ਅਕਾਲੀ ਦਲ ਝੋਨੇ ਅਤੇ ਡੀ.ਏ.ਪੀ ਖਾਦ ਦੀ ਸਮੱਸਿਆ ਨੂੰ ਲੈ ਕੇ 5 ਨਵੰਬਰ ਨੂੰ ਹਲਕਾ ਅਮਲੋਹ ਅੰਦਰ ਕਰੇਗਾ ਵੱਡਾ ਰੋਸ ਪ੍ਰਦਰਸ਼ਨ – ਰਾਜੂ ਖੰਨਾ

ਸ਼੍ਰੋਮਣੀ ਅਕਾਲੀ ਦਲ ਝੋਨੇ ਅਤੇ ਡੀ.ਏ.ਪੀ ਖਾਦ ਦੀ ਸਮੱਸਿਆ ਨੂੰ ਲੈ ਕੇ 5 ਨਵੰਬਰ ਨੂੰ ਹਲਕਾ ਅਮਲੋਹ ਅੰਦਰ ਕਰੇਗਾ ਵੱਡਾ ਰੋਸ ਪ੍ਰਦਰਸ਼ਨ – ਰਾਜੂ ਖੰਨਾ

ਕਿਸਾਨੀ ਸਮੱਸਿਆਂਵਾਂ ਨੂੰ ਲੈਕੇ ਐਸ ਡੀ ਐਮ ਨੂੰ ਦਿੱਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ
ਕਿਸਾਨ ਹੀ ਨਹੀਂ ਸਗੋਂ ਹਰ ਵਰਗ ਯਾਦ ਕਰਨ ਲੱਗਾ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ
ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ:
ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਭਰ ਵਿੱਚ ਕਿਸਾਨੀ ਲਈ ਵੱਡਾ ਸੰਕਟ ਖੜਾ ਹੋ ਚੁੱਕਾ ਹੈ। ਪੰਜਾਬ ਭਰ ਵਿੱਚ ਕਿਸਾਨ 15-20 ਦਿਨਾਂ ਤੋਂ ਲਗਾਤਾਰ ਮੰਡੀਆਂ ਵਿੱਚ ਆਪਣੀਆਂ ਝੋਨੇ ਜਿਣਸਾਂ ਵੇਚਣ ਲਈ ਬੈਠੇ ਹਨ ਪਰ ਨਾ ਹੀ ਮੰਡੀਆਂ ਵਿੱਚ ਖਰੀਦ ਹੋ ਰਹੀ ਹੈ ਅਤੇ ਨਾ ਹੀ ਲਿਫਟਿੰਗ ਦੇ ਪ੍ਰਬੰਧ ਠੀਕ ਤਰੀਕੇ ਕੰਮ ਕਰ ਰਹੇ ਹਨ, ਜਿਸਦਾ ਖਮਿਆਜ਼ਾ ਮਿਹਨਤੀ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਦੂਜੇ ਪਾਸੇ ਡੀ.ਏ.ਪੀ ਖਾਦ ਦੀ ਵੱਡੇ ਪੱਧਰ ਤੇ ਘਾਟ ਹੋਣ ਕਰਕੇ ਡੀ.ਏ.ਪੀ ਖਾਦ ਬਲੈਕ ਵਿੱਚ ਵਿਕਣੀ ਸ਼ੁਰੂ ਹੋ ਗਈ ਹੈ ਪਰ ਪੰਜਾਬ ਸਰਕਾਰ ਹਰ ਪੱਧਰ ਤੇ ਬੁਰੀ ਤਰਾਂ ਫੇਲ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਇਸ ਖਿਲਾਫ ਰੋਸ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹਲਕਾ ਪੱਧਰ ਤੇ ਸਮੂਹ ਪਾਰਟੀ ਵਰਕਰਾਂ ਨਾਲ ਲੈ ਕੇ 5 ਨਵੰਬਰ  ਸਵੇਰੇ 9 ਵਜੇ ਜਿਥੇ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕਰਕੇ  ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਹਲਕਾ ਅਮਲੋਹ ਅੰਦਰ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਉਥੇ ਐਸ ਡੀ ਐਮ ਅਮਲੋਹ ਨੂੰ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ। ਰਾਜੂ ਖੰਨਾ ਨੇ ਦੱਸਿਆ ਕਿ ਆਪ ਸਰਕਾਰ ਜਿਥੇ ਹਰ ਪੱਖ ਤੋਂ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਉਥੇ ਕਿਸਾਨ ਹੀ ਨਹੀਂ ਸਗੋਂ ਪੰਜਾਬ ਦਾ ਹਰ ਵਰਗ ਸ ਪ੍ਰਕਾਸ਼ ਸਿੰਘ ਬਦਲ ਦੀ ਅਕਾਲੀ ਸਰਕਾਰ ਨੂੰ ਯਾਦ ਕਰਨ ਲੱਗਾ ਹੈ।  ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਪਾਰਟੀ ਵਰਕਰਾਂ, ਆਗੂਆਂ,ਵੱਖ ਵੱਖ ਵਿੰਗਾ ਦੇ ਸਮੁੱਚੇ ਅਹੁਦੇਦਾਰਾਂ ਨੂੰ 5 ਨਵੰਬਰ ਨੂੰ ਕਿਸਾਨੀ ਦੇ ਹੱਕ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸਵੇਰੇ 9 ਪਾਰਟੀ ਦਫ਼ਤਰ ਅਮਲੋਹ ਵਿਖੇ ਪੁੱਜਣ ਦੀ ਅਪੀਲ ਕੀਤੀ ਤਾ ਜੋ ਮੰਡੀਆਂ ਵਿੱਚ ਝੋਨੇ ਲੈ ਕਿ 15 – 15 ਦਿਨਾਂ ਤੋਂ ਬੈਠੇ ਕਿਸਾਨਾਂ ਤੇ ਡੀ ਏ ਪੀ ਖਾਦ ਦੀ ਸਮੱਸਿਆ ਦਾ ਆਪ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਉੱਤੇ ਦਬਾਅ ਬਣਾ ਕੇ ਹੱਲ ਕਰਵਾਇਆ ਜਾ ਸਕੇ।
ਫੋਟੋ ਕੈਪਸ਼ਨ – ਗੁਰਪ੍ਰੀਤ ਸਿੰਘ ਰਾਜੂ ਖੰਨਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ।

Leave a Reply

Your email address will not be published. Required fields are marked *