www.sursaanjh.com > ਚੰਡੀਗੜ੍ਹ/ਹਰਿਆਣਾ > ਮੁੱਲਾਂਪੁਰ ‘ਚ ਮਨਾਇਆ ਵਿਸ਼ਵਕਰਮਾ  ਦਿਵਸ

ਮੁੱਲਾਂਪੁਰ ‘ਚ ਮਨਾਇਆ ਵਿਸ਼ਵਕਰਮਾ  ਦਿਵਸ

ਚੰਡੀਗੜ੍ਹ 3 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਹੋਏ ਪਾਠ ਪੂਜਾ ਸਮੇਤ ਕੀਰਤਨ ਭਜਨ ਕਰਵਾਏ ਗਏ ਤੇ ਇਸ ਮੌਕੇ ਵੱਡੀ ਗਿਣਤੀ ‘ਚ ਮੁੱਲਾਂਪੁਰ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ।
ਇਸ ਮੌਕੇ ਸਮਾਜ ਸੇਵੀ ਤੇ ਦਾਸ ਐਸੋਸੀਏਟ ਦੇ ਸੰਚਾਲਕ ਪਹਿਲਵਾਨ ਸ੍ਰੀ ਰਵੀ ਸ਼ਰਮਾ ਆਪਣੀ ਟੀਮ ਸਮੇਤ ਨਤਮਸਤਕ ਹੋਏ। ਸ੍ਰੀ ਰਵੀ ਸ਼ਰਮਾ ਨੇ ਕਿਹਾ ਕਿ ਇਹ ਸਭ ਤਿਉਹਾਰ ਸਾਂਝੇ ਤੌਰ ‘ਤੇ ਮਨਾਉਣ ਨਾਲ ਭਾਈਚਾਰਕ ਸਾਂਝ ਕਾਇਮ ਰੱਖੀ ਜਾ ਸਕਦੀ ਹੈ। ਪ੍ਰਬੰਧਕਾਂ ਵੱਲੋਂ ਆਈਆ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਹੈ।

Leave a Reply

Your email address will not be published. Required fields are marked *