www.sursaanjh.com > ਚੰਡੀਗੜ੍ਹ/ਹਰਿਆਣਾ > ਕਿਸਾਨੀ ਸਮੱਸਿਆਂਵਾਂ ਦੇ ਹੱਲ ਲਈ ਹਲਕਾ ਅਮਲੋਹ ਦਾ ਹਰ ਵਰਕਰ ਤੇ ਆਗੂ 5 ਨਵੰਬਰ ਦੇ ਰੋਸ ਪ੍ਰਦਰਸ਼ਨ ਵਿੱਚ ਹੋਵੇ ਸ਼ਾਮਿਲ – ਰਾਜੂ ਖੰਨਾ

ਕਿਸਾਨੀ ਸਮੱਸਿਆਂਵਾਂ ਦੇ ਹੱਲ ਲਈ ਹਲਕਾ ਅਮਲੋਹ ਦਾ ਹਰ ਵਰਕਰ ਤੇ ਆਗੂ 5 ਨਵੰਬਰ ਦੇ ਰੋਸ ਪ੍ਰਦਰਸ਼ਨ ਵਿੱਚ ਹੋਵੇ ਸ਼ਾਮਿਲ – ਰਾਜੂ ਖੰਨਾ

ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ 5 ਨਵੰਬਰ ਨੂੰ ਹਲਕਾ ਪੱਧਰ ਤੇ ਕਿਸਾਨ ਤੇ ਕਿਸਾਨੀ ਦੀਆਂ ਸਮੱਸਿਆਂਵਾਂ ਨੂੰ ਲੈਕੇ ਕਿ ਕੀਤੇ ਜਾ ਰੋਸ ਪ੍ਰਦਰਸ਼ਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇ ਤਾਂ ਜੋ ਆਪ ਦੀ ਨਿਕੰਮੀ ਸਰਕਾਰ ਤੇ ਪ੍ਰਸ਼ਾਸਨ ਨੂੰ ਕੁੰਭ ਕਰਨੀ ਨੀਂਦ ਤੋਂ ਜਗਾਇਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਕੱਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਰੂਪ ਰੇਖਾ ਉਲੀਕਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਕਿਸਾਨਾਂ ਦੀਆਂ ਸਭ ਤੋਂ ਵੱਡੀਆਂ ਦੋ ਸਮੱਸਿਆਂਵਾਂ ਨੂੰ ਲੈ ਕੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਅੰਦਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜਿਥੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਨਾ ਕਰਨ, ਲਿਫਟਿੰਗ ਨਾ ਹੋਣ ਤੇ ਕਿਸਾਨਾਂ ਨੂੰ ਸਮੇਂ ਸਿਰ ਡੀ ਏ ਪੀ ਖਾਦ ਨਾ ਮਿਲਣ ਕਾਰਨ ਆਈ ਵੱਡੀ ਸਮੱਸਿਆ ਪ੍ਰਮੁੱਖ ਹਨ। ਇਸੇ ਕੜੀ ਤਹਿਤ ਹਲਕਾ ਅਮਲੋਹ ਅੰਦਰ ਵੀ ਇੱਕ ਵੱਡਾ ਰੋਸ ਪ੍ਰਦਰਸ਼ਨ 5 ਨਵੰਬਰ ਨੂੰ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਸਮੇਂ ਕਿਸਾਨੀ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਲਈ ਐਸ ਡੀ ਐਮ ਅਮਲੋਹ ਨੂੰ ਮੁੱਖ ਮੰਤਰੀ ਪੰਜਾਬ ਦੇ ਨਾ ਜਿਥੇ ਮੰਗ ਪੱਤਰ ਦਿੱਤਾ ਜਾਵੇਗਾ। ਉਥੇ ਜਲਦ ਡੀ ਏ ਪੀ ਖਾਦ ਤੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਜਿਸ ਦੀ ਨਵੀ ਵੀ ਹੁਣ 14 ਪ੍ਰਤੀਸ਼ਤ ਰਹਿ ਚੁੱਕੀ ਹੈ ਨੂੰ ਜਲਦ ਖ੍ਰੀਦ ਕਰਨ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਵੇਗੀ।
ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਹਰ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਸ਼ਾਮਿਲ ਹੋਣ ਲਈ ਸਵੇਰੇ 9:30 ਵਜੇ ਸ਼੍ਰੋਮਣੀ ਅਕਾਲੀ ਦਲ ਅਮਲੋਹ ਦੇ ਦਫ਼ਤਰ ਵਿੱਚ ਪੁੱਜਣ ਤਾ ਜੋ ਸਮੇਂ ਸਿਰ ਐਸ ਡੀ ਐਮ ਅਮਲੋਹ ਦੇ ਦਫ਼ਤਰ ਅੱਗੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਜਾ ਸਕੇ।
ਅੱਜ ਦੀ ਇਸ ਮੀਟਿੰਗ ਵਿੱਚ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਪਰਮਿੰਦਰ ਸਿੰਘ ਨੀਟਾ ਸੰਧੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਯੂਥ ਆਗੂ ਜਸ਼ਨਦੀਪ ਸਿੰਘ ਸ਼ਾਹਪੁਰ, ਜਥੇਦਾਰ ਗੁਰਬਖਸ਼ ਸਿੰਘ ਬੈਣਾ, ਐਸ ਓ ਆਈ ਦੇ ਜੋਨਲ ਪ੍ਰਧਾਨ ਹਰਕੀਰਤ ਸਿੰਘ ਪਨਾਗ, ਜਥੇਦਾਰ ਸ਼ਰਧਾ ਸਿੰਘ ਛੰਨਾ, ਬੀ ਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ, ਜਥੇਦਾਰ ਬਲਵੰਤ ਸਿੰਘ ਘੁੱਲੂਮਾਜਰਾ, ਜਸਵਿੰਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਔਜਲਾ, ਚਮਕੌਰ ਸਿੰਘ ਤੰਦਾਬੱਧਾ, ਕੇਵਲ ਖਾ ਧਰਮਗੜ, ਸੇਰ ਸਿੰਘ ਮਹਿਮੂਦਪੁਰ, ਪਾਲ ਸਿੰਘ ਖੁੰਮਣਾ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ – ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪ ਸਰਕਾਰ ਖ਼ਿਲਾਫ਼ ਕੱਲ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਸਬੰਧੀ ਹਲਕਾ ਅਮਲੋਹ ਦੀ ਸੀਨੀਅਰ ਲੀਡਰਸ਼ਿਪ ਨਾਲ ਰੂਪਰੇਖਾ ਉਲੀਕਣ ਸਮੇਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ।

Leave a Reply

Your email address will not be published. Required fields are marked *