www.sursaanjh.com > ਅੰਤਰਰਾਸ਼ਟਰੀ > ਕਿਸਾਨ ਮੇਲਾ 14 ਨਵੰਬਰ ਨੂੰ

ਕਿਸਾਨ ਮੇਲਾ 14 ਨਵੰਬਰ ਨੂੰ

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪਿੰਡ ਮਾਜਰਾ (ਨਿਊ ਚੰਡੀਗੜ੍ਹ) ਵਿਖੇ 14 ਨਵੰਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਲ੍ਹੋਂ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਹ ਮੇਲਾ ਮਾਜਰਾ ਨਿਊ ਚੰਡੀਗੜ੍ਹ ਵਿਖੇ ਸਥਿਤ ਕੇ ਵੀ ਕੇ ਫਾਰਮ ਵਿਖੇ ਸਵੇਰੇ 9:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ। ਮੇਲੇ ਵਿੱਚ ਫਸਲੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਵਿਸ਼ੇਸ਼ ਸੈਮੀਨਾਰ ਹੋਵੇਗਾ।
ਇਸ ਤੋਂ ਇਲਾਵਾ ਖੇਤੀਬਾੜੀ ਅਤੇ ਪਸ਼ੂ ਪਾਲਣ ਸਬੰਧੀ ਵਿਗਿਆਨਕ ਜਾਣਕਾਰੀ, ਵੱਖ ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਪ੍ਰਦਰਸ਼ਨੀਆਂ, ਯੂਨੀਵਰਸਿਟੀ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੁਆਰਾ ਕਿਸਾਨਾਂ ਨੂੰ ਦੇਣ ਵਾਲੀਆਂ ਸਹੂਲਤਾਂ ਅਤੇ ਸਬਸਿਡੀ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਮੁਫ਼ਤ ਕੀਤੀ ਜਾਵੇਗੀ। ਮੇਲੇ ਵਿੱਚ ਕਿਸਾਨ ਆਪਣੇ ਖੇਤਾਂ ਦੀ ਮਿੱਟੀ ਦੇ ਨਮੂਨੇ ਨਾਲ ਲਿਆ ਸਕਦੇ ਹਨ। ਪ੍ਰਬੰਧਕਾਂ ਵੱਲੋਂ ਇਲਾਕੇ ਦੇ ਕਿਸਾਨ ਭਰਾਵਾਂ ਨੂੰ ਇਸ ਕਿਸਾਨ ਮੇਲੇ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *