ਚੰਡੀਗੜ੍ਹ 5 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਲੋਕ ਹਿੱਤ ਮਿਸ਼ਨ ਦੇ ਧਾਰਮਿਕ ਵਿੰਗ ਵੱਲੋਂ ਸ਼ੁਰੂ ਕੀਤੀ ਵਿਰਸਾ ਸੰਭਾਲ ਮੁਹਿੰਮ ਤਹਿਤ ਪਿੰਡ ਮਹਿਰੌਲੀ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 40 ਦੇ ਕਰੀਬ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ‘ਚ ਲੜਕਿਆਂ ਨੇ ਦਸਤਾਰਾਂ ਤੇ ਲੜਕੀਆਂ ਨੇ ਦੁਮਾਲੇ ਸਜਾਏ। ਇਸੇ ਤਰ੍ਹਾਂ ਸਿੱਖ ਇਤਿਹਾਸ ਬਾਰੇ ਜ਼ੁਬਾਨੀ ਸਵਾਲ- ਜਵਾਬ ਮੁਕਾਬਲੇ ਵੀ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਪਹਿਲੇ ਪੰਜ ਅੱਵਲ ਬੱਚਿਆਂ ਨੂੰ ਟਰਾਫ਼ੀਆਂ ਅਤੇ ਨਗਦ ਇਨਾਮ ਵੀ ਦਿੱਤੇ ਗਏ। ਮਿਸ਼ਨ ਵੱਲੋਂ ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਰਵੀ ਪੜੌਲ, ਰਵਿੰਦਰ ਸਿੰਘ ਵਜੀਦਪੁਰ ਨੇ ਸੇਵਾ ਨਿਭਾਈ। ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਸੁਦਾਗਰ ਸਿੰਘ, ਬੇਅੰਤ ਸਿੰਘ, ਗੁਰਮੀਤ ਸਿੰਘ, ਦੇਵ ਸਿੰਘ, ਸਤਵਿੰਦਰ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ ਤੇ ਗੁਰਨਾਮ ਸਿੰਘ ਆਦਿ ਮੋਹਤਬਰ ਹਾਜ਼ਰ ਸਨ।