ਸ੍ਰੀ ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ:
ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.), ਮੁਹਾਲ਼ੀ ਵੱਲੋਂ ਮੈਨੇਜਰ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ਼ ਮਾਤਾ ਗੁਜਰੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਮਿਤੀ 07 ਦਸੰਬਰ, 2024 ਨੂੰ ਸਵੇਰੇ 10.00 ਵਜੇ ਕਾਨਫਰੰਸ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਵਿੱਚ ਭਾਸ਼ਾ ਵਿਭਾਗ, ਪਟਿਆਲਾ ਦੇ ਡਿਪਟੀ ਡਾਇਰੈਕਰ ਸ੍ਰ. ਸਤਨਾਮ ਸਿੰਘ, ਮੁੱਖ ਮਹਿਮਾਨ ਵਜੋਂ, ਜਗਤ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਸ੍ਰ. ਅਜਾਇਬ ਸਿੰਘ ਚੱਠਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ, ਜਦਕਿ ਸਮਾਗਮ ਦੀ ਪ੍ਰਧਾਨਗੀ ਸ੍ਰ. ਗੁਰਦੀਪ ਸਿੰਘ ਕੰਗ, ਮੈਨੇਜਰ, ਗੁਰਦੁਆਰਾ ਸ੍ਰੀ ਫਤਹਗੜ੍ਹ ਸਾਹਿਬ ਕਰ ਰਹੇ ਹਨ।
ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਸ੍ਰ. ਸੰਤੋਖ ਸਿੰਘ ਸੁੱਖੀ, ਇੰਜ. ਜਸਪਾਲ ਸਿੰਘ ਦੇਸੂਵੀ, ਬੀਬੀ ਨਿਰਮਲ ਕੌਰ ਕੋਟਲਾ, ਬੀਬੀ ਪਰਮਜੀਤ ਕੌਰ ਸਰਹਿੰਦ ਸ਼ਾਮਿਲ ਹੋ ਰਹੇ ਹਨ। ਇਸੇ ਤਰ੍ਹਾਂ ਸ੍ਰ. ਸੰਤ ਸਿੰਘ ਸੋਹਲ, ਪ੍ਰਧਾਨ ਪੰਜਾਬੀ ਚੇਤਨਾ ਸਾਹਿਤ ਸਭਾ (ਰਜਿ.), ਸਰਹਿੰਦ ਧੰਨਵਾਦੀ ਸ਼ਬਦ ਕਹਿਣਗੇ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਉੱਘੇ ਕਵੀ ਪਿਆਰਾ ਸਿੰਘ ਰਾਹੀ ਅਤੇ ਸੰਤ ਸਿੰਘ ਸੋਹਲ ਵੱਲੋਂ ਸੰਭਾਲ਼ੀ ਜਾਵੇਗੀ। ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਦੌਰਾਨ ਮੰਚ ਦੇ ਪ੍ਰਧਾਨ ਇੰਜ. ਜਸਪਾਲ ਸਿੰਘ ਦੇਸੂਵੀ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਹੈ।