ਦਿਵਿਆਂਗਜਨਾਂ ਲਈ ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ
ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ


ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।

