ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ:


ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਐਸਐਮਓ ਰਾਜੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਪਾਤੜਾਂ ਪੁਲਿਸ ਸਟੇਸ਼ਨ ਵਿੱਚ ਪੀਐਨਡੀਟੀ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਅਸ਼ੋਕ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਨਾਲ ਸਬੰਧਤ ਹੈ। ਡਾ. ਸੁਮਿਤ ਸਿੰਘ ਇਸ ਮਾਮਲੇ ਵਿੱਚ ਇੱਕ ਮੁੱਖ ਗਵਾਹ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਵਿਖੇ ਡਾ. ਅਰਵਿੰਦ ਕੁਮਾਰ, ਜੋ ,ਸਰਹੱਦੀ ਖੇਤਰ ਦੇ ਵਸਨੀਕਾਂ ਦੀ ਭਲਾਈ, ਖਾਸ ਕਰਕੇ ਦਾਜ ਦੇ ਮਾਮਲਿਆਂ ਅਤੇ ਮਹਿਲਾ ਸਸ਼ਕਤੀਕਰਨ ਲਈ ਕੰਮ ਕਰਨ ਵਾਲੀ ਇੱਕ ਰਾਸ਼ਟਰੀ ਪੱਧਰ ਦੀ ਕਮੇਟੀ, ‘ਸਰਹਦੀ ਲੋਕ ਸੇਵਾ ਸਮਿਤੀ’ ਦੇ ਦਫ਼ਤਰ ਵਿੱਚ ਮੌਜੂਦ ਸਨ, ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 3.50 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਬੂਤ ਵਜੋਂ ਪੇਸ਼ ਕੀਤੀਆਂ ਗਈਆਂ ਆਡੀਓ ਰਿਕਾਰਡਿੰਗਾਂ ਨੇ ਰਿਸ਼ਵਤ ਦੀ ਮੰਗ ਦੀ ਪੁਸ਼ਟੀ ਕੀਤੀ, ਜਿਸ ਕਾਰਨ ਗ੍ਰਿਫਤਾਰੀ ਸੰਭਵ ਹੋਈ। ਇਸ ਸਬੰਧ ਵਿੱਚ ਡਾ. ਅਰਵਿੰਦ ਕੁਮਾਰ ਵਿਰੁੱਧ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਪੰਜਾਬ ਦੇ ਫਲਾਇੰਗ ਸਕੁਐਡ-1 ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ, ਅਤੇ ਡਾ. ਸੁਮਿਤ ਸਿੰਘ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।

