www.sursaanjh.com > ਅੰਤਰਰਾਸ਼ਟਰੀ > ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ

ਚੰਡੀਗੜ੍ਹ 8 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਅੱਠਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕ ਸਿਮਰਜੋਤ ਸਿੰਘ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ (ਸੈ. ਸਿ.) ਮੋਹਾਲੀ ਗਿੰਨੀ ਦੁੱਗਲ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ. ਸਿ) ਅੰਗਰੇਜ਼ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ।
ਸਕੂਲ ਵੱਲੋਂ ਪਹਿਲੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਮਨਸੀਰਤ ਕੌਰ (90% ਅੰਕ), ਦੂਸਰੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਅੰਮ੍ਰਿਤਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ (86% ਅੰਕ ) ਅਤੇ ਤੀਜੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਮੁਮਤਾਜ਼ ਬੇਗਮ ਅਤੇ ਸੁਖਮਨਦੀਪ ਕੌਰ (82% ) ਅੰਕ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸਦੇ ਨਾਲ ਹੀ ਨਾਨ-ਬੋਰਡ ਜਮਾਤਾਂ ਵਿੱਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਕੁੱਬਾਹੜੀ ਦੇ ਸਰਪੰਚ ਸਰਦਾਰ ਹਰਵਿੰਦਰ ਸਿੰਘ, ਪੰਚ ਕੇਸਰ ਸਿੰਘ, ਸਮਾਜ ਸੇਵੀ ਬਲਕਾਰ ਸਿੰਘ ਅਭੀਪੁਰ ਮੌਜੂਦ ਸਨ। ਮੁੱਖ  ਅਧਿਆਪਕ ਨੇ ਆਪਣੇ ਸਟਾਫ ਦੀ ਮਿਹਨਤ ‘ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਪੂਰੇ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਚੰਗੇ ਨਤੀਜਿਆਂ ਦੀ ਆਸ ਪ੍ਰਗਟਾਈ ਹੈ।

Leave a Reply

Your email address will not be published. Required fields are marked *