ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪਰੈਲ:


ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੀ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀਆਂ ਸਮਾਜ ਨੂੰ ਚੇਤਨ ਕਰਨ ਵਾਲੀਆਂ ਦੋ ਪੁਸਤਕਾਂ ਪੰਜਾਬ ਨੂੰ ਨਸ਼ਿਆਂ ਦਾ ਸੇਕ ਅਤੇ ਆਓ ਰਲ–ਮਿਲ ਸੋਚੀਏ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਪ੍ਰੋਗਰਾਮ ਮਿਤੀ 19 ਅਪ੍ਰੈਲ, 2025 ਦਿਨ ਸ਼ਨੀਵਾਰ, ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰੇਣੂਕਾ ਸਲਵਾਨ ਸ਼ਾਮਿਲ ਰਹੇ ਹਨ, ਜਦਕਿ ਪ੍ਰਧਾਨਗੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕੀਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਬੁਲਾਰਿਆਂ ਵਜੋਂ ਜਗਤਾਰ ਸਿੰਘ ਭੁੱਲਰ ਅਤੇ ਬਲਕਾਰ ਸਿੱਧੂ ਸ਼ਾਮਿਲ ਹੋਣਗੇ।
ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ ਵੱਲੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਗਿਆ ਹੈ।

