ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ:


ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਨਸੀਸੀ ਯੂਨਿਟ ਅਤੇ ਐਨਐਸਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਮਾਡਿੰਗ ਅਫ਼ਸਰ ਕੇ.ਐਸ. ਮਾਥੁਰ, 20 ਪੰਜਾਬ ਬਟਾਲੀਅਨ, ਬਠਿੰਡਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਉਹਨਾਂ ਨੇ ਵਾਤਾਵਰਣ ਸੰਭਾਲ ਲਈ ਕਾਲਜ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਦੀ ਖ਼ਾਸ ਤੌਰ’ਤੇ ਸਰਾਹਨਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਸਰਾਂ ਨੇ ਮਾਥੁਰ ਸਾਹਿਬ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਦਾ ਐਨ ਸੀ ਸੀ ਯੂਨਿਟ ਅ. ਪ੍ਰੋ. ਚਮਕੌਰ ਸਿੰਘ ਦੀ ਅਗਵਾਈ ਵਿੱਚ ਬਹੁਤ ਵਧੀਆ ਕੰਮ ਕਰ ਰਿਹਾ ਹੈ।
ਡੀਨ ਅਪ੍ਰੇਸ਼ਨਜ ਪ੍ਰੋ.ਸੁਰਜਨ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਪੌਦਿਆਂ ਬਿਨਾਂ ਮਨੁੱਖੀ ਜੀਵਨ ਸੰਭਵ ਹੀ ਨਹੀਂ ਹੈ। ਐਨਐਸਐਸ ਵਿਭਾਗ ਵੱਲੋਂ ਇਸ ਪ੍ਰੋਗਰਾਮ ਦੀ ਅਗਵਾਈ ਅਸਿ.ਪ੍ਰੋ.ਹਰਵਿੰਦਰ ਸਿੰਘ ਨੇ ਕੀਤੀ ਜਿਸ ਵਿੱਚ ਐਨ ਐਸ ਐਸ ਇੰਚਾਰਜ ਅਸਿ. ਪ੍ਰੋ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਦਾ ਸਾਥ ਦਿੱਤਾ। ਇਸ ਮੌਕੇ ਐਨ ਸੀ ਸੀ ਵੱਲੋਂ ਸੂਬੇਦਾਰ ਪ੍ਰਦੀਪ ਸਿੰਘ ਤੇ ਹੌਲਦਾਰ ਜਸਵਿੰਦਰ ਸਿੰਘ ਵੀ ਹਾਜ਼ਰ ਸਨ। ਕਾਲਜ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਨੇ ਅਜਿਹੇ ਸਮਾਜਿਕ ਕਾਰਜ ਵਿੱਚ ਸਹਿਭਾਗਤਾ ਕਰਨ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਵਾਤਾਵਰਣ ਸੰਭਾਲ ਲਈ ਅਜਿਹੇ ਕਾਰਜਾਂ ਨੂੰ ਜਾਰੀ ਰੱਖਣ ਲਈ ਪ੍ਰੇਰਨਾ ਦਿੱਤੀ।

