ਕੈਬਨਿਤ ਮੰਤਰੀ ਸ. ਬਲਕਾਰ ਸਿੰਘ ਨੇ ਕੀਤਾ ਰੌਇਲ ਕਾਲਜ ਦਾ ਦੌਰਾ
ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ:


ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਡਾ. ਕੁਲਵਿੰਦਰ ਸਿੰਘ ਸਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਬਨਿਤ ਮੰਤਰੀ, ਪੰਜਾਬ ਸਰਕਾਰ ਸ. ਬਲਕਾਰ ਸਿੰਘ, ਸਥਾਨਕ ਸੰਸਥਾਵਾਂ ਤੇ ਸੰਸਦੀ ਮਾਮਲੇ ਮੰਡਰੀ ਨੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ, ਮਾਨਸਾ ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਮੌਕੇ ਉਹਨਾਂ ਦਾ ਕਾਲਜ ਪਹੁੰਚਣ ਤੇ ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੰਤਰੀ ਨੇ ਕਾਲਜ ਕੈਂਪਸ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਏਨਾ ਵਧੀਆ ਹਰਿਆ-ਭਰਿਆ ਕੈਂਪਸ ਦੇਖ ਕੇ ਖੁਸ਼ੀ ਅਤੇ ਸ਼ਾਂਤੀ ਮਹਿਸੂਸ ਹੋਈ ਹੈ।
ਇਸ ਲਈ ਉਹਨਾਂ ਨੇ ਕਾਲਜ ਮੈਨੇਜਮੈਂਟ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਇਲਾਕੇ ਵਿੱਚ ਇਸ ਤਰਾਂ ਦੇ ਵਿੱਦਿਅਕ ਅਦਾਰੇ ਚਲਾਉਣਾ ਅਤੇ ਇੱਥੋਂ ਦੇ ਵਿਦਿਆਰਥੀ ਨੂੰ ਉੱਤਮ-ਦਰਜੇ ਦੀ ਵਿੱਦਿਆ ਦੇਣਾ ਸ਼ਲਾਘਾਯੋਗ ਕੰਮ ਹੈ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਲਈ ਬਣਾਏ ਇਨਡੋਰ ਅਤੇ ਆਉਟਡੋਰ ਖੇਡ-ਮੈਦਾਨਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਆਉਣ ਵੇਲੇ ਸਮੇ ਵਿੱਚ ਇਹ ਕਾਲਜ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗਾ। ਉਹਨਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਕਾਲਜ ਦੇ ਵਿਦਿਆਰਥੀ ਹਰ ਖੇਤਰ ਵਿੱਚ ਆਪਣਆ ਅਹਿਮ ਯੋਗਦਾਨ ਪਾਉਣਗੇ।
ਇਸ ਮੌਕੇ ਉਹਨਾਂ ਸਟਾਫ਼ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਿਹਨਤ ਹਮੇਸ਼ਾ ਆਪਣਾ ਰੰਗ ਵਿਖਾਉਂਦੀ ਹੈ ਸੋ ਸਾਨੂੰ ਡਟ ਕੇ ਕੰਮ ਕਰਨਾ ਚਾਹੀਦਾ ਹੈ। ਕਾਲਜ ਦੇ ਖੋਜ ਅਤੇ ਵਿਕਾਸ ਵਿਭਾਗ ਵੱਲੋਂ ਉਹਨਾਂ ਨੂੰ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ ਦੀਆਂ ਕਿਤਾਬਾਂ ਵੀ ਭੇਂਟ ਕੀਤੀਆਂ ਗਈਆਂ ਜਿਸ ‘ਤੇ ਅਤਿਅੰਤ ਖੁਸ਼ੀ ਪ੍ਰਗਟਾਉਂਦਿਆਂ ਮੰਤਰੀ ਸਾਹਿਬ ਨੇ ਖ਼ਾਸ ਤੌਰ ‘ਤੇ ਵਧਾਈ ਦਿੱਤੀ। ਇਸ ਮੌਕੇ ਡਾ. ਰਾਜਿੰਦਰ ਸਿੰਘ ਸੋਹਲ ਨੇ ਮੰਤਰੀ ਸਾਹਿਬ ਨੂੰ ਇੱਕ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਕਾਲਜ ਡੀਨ ਆਪਰੇਸ਼ਨਜ਼ ਪ੍ਰੋ. ਸੁਰਜਨ ਸਿੰਘ ਨੇ ਮੰਤਰੀ ਸਾਹਿਬ ਦਾ ਕਾਲਜ ਲਈ ਸਮਾਂ ਕੱਢਣ ਤੇ ਦੌਰਾ ਕਰਨ ਲਈ ਧੰਨਵਾਦ ਕੀਤਾ। ਇਹਨਾਂ ਸਖ਼ਸੀਅਤਾਂ ਨੇ ਦਿ ਰੌਇਲ ਗਲੋਬਲ ਸਕੂਲ, ਖਿਆਲਾਂ ਕਲਾਂ ਦਾ ਵੀ ਦੌਰਾ ਕੀਤਾ।

