ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ:
ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਯਾਤਰਾ ਦੀ ਰਵਾਨਗੀ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਸਵੇਰੇ 4.00 ਵਜੇ ਕੀਤੀ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਿੱਸਾ ਲੈ ਰਹੀਆਂ ਹਨ, ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਅਤੇ ਬੀਬੀਆਂ ਵੀ ਸ਼ਾਮਲ ਹਨ।


ਇਸ ਯਾਤਰਾ ਦੀ ਰਵਾਨਗੀ ਦਾ ਅਰੰਭ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਨਾਲ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਸਮੇਤ ਕਈ ਅਹੁਦੇਦਾਰ ਵੀ ਹਾਜ਼ਰ ਸਨ| ਪ੍ਰਿੰ. ਗੋਸਲ ਨੇ ਦੱਸਿਆ ਕਿ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸਹਿਯੋਗ ਨਾਲ ਇਸ ਯਾਤਰਾ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਸੰਗਤਾਂ ਨੇ ਖੂਬ ਰੁਚੀ ਦਿਖਾਈ ਹੈ ਅਤੇ ਇਸ ਲਈ ਏ.ਸੀ. ਟਰੈਵਲਰਜ਼ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਇਹ ਯਾਤਰਾ 29.05.2025 ਤੋਂ 04.06.2025 ਤੱਕ ਬਹੁਤ ਸਾਰੇ ਗੁਰਦੁਆਰਾ ਸਾਹਿਬ ਅਤੇ ਦੂਜੇ ਤੀਰਥ ਅਸਥਾਨਾਂ ਦੇ ਦਰਸ਼ਨ ਕਰਦੀਆਂ ਹੋਈਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨਗੀਆਂ। ਉਹਨਾਂ ਇਹ ਵੀ ਦੱਸਿਆ ਕਿ ਯਾਤਰਾ ਦਾ ਦੂਜਾ ਚਰਨ 20.06.2025 ਤੋਂ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਸੰਗਤਾਂ ਇਸ ਯਾਤਰਾ ਦਾ ਲਾਭ ਉਠਾ ਸਕਣ। ਪ੍ਰਬੰਧਕਾਂ ਵਲੋਂ ਦੱਸਿਆ ਗਿਆ ਹੈ ਕਿ ਰਸਤੇ ਵਿੱਚ ਸੰਗਤਾਂ ਦੇ ਆਰਾਮ ਅਤੇ ਖਾਣ-ਪੀਣ ਸਮੇਤ ਸਾਰੇ ਪ੍ਰਬੰਧ ਵਧੀਆ ਕੀਤੇ ਗਏ ਹਨ। ਪ੍ਰਮਾਤਮਾ ਦੀ ਬਖਸ਼ਿਸ਼ ਸਦਕਾ, ਇਹ ਯਾਤਰਾਵਾਂ ਲੰਬੇ ਸਮੇਂ ਤੋਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਵੀਰ ਅਤੇ ਬੀਬੀਆਂ ਆਪਣੇ ਬੱਚਿਆਂ ਸਮੇਤ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੀਆਂ ਹਨ। ਉਹਨਾਂ ਨੇ ਸਹਿਯੋਗ ਲਈ ਵਿਸ਼ਵ ਪੰਜਾਬੀ ਪਚ੍ਰਾਰ ਸਭਾ ਚੰਡੀਗੜ੍ਹ ਦਾ ਧੰਨਵਾਦ ਕੀਤਾ।
ਫੋਟੋ ਕੈਪਸ਼ਨ: ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਅਰਦਾਸ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਗੀ ਦਾ ਦ੍ਰਿਸ਼ ਅਤੇ ਸੰਗਤਾਂ ਵਿੱਚ ਸ਼ਾਮਲ ਹਨ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ।

