Breaking
www.sursaanjh.com > ਚੰਡੀਗੜ੍ਹ/ਹਰਿਆਣਾ > ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਸਾਲ ਦੀ ਸੰਪੂਰਨ ਸੰਥਿਆ ਦੇ ਭੋਗ ਪਾਏ 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਸਾਲ ਦੀ ਸੰਪੂਰਨ ਸੰਥਿਆ ਦੇ ਭੋਗ ਪਾਏ 

ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਮੁੱਲਾਂਪੁਰ ਗਰੀਬਦਾਸ ਦੇ ਗੁਰਦੁਆਰਾ ਦਸ਼ਮੇਸ਼ ਦਰਸ਼ਨ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਸੰਥਿਆ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਦਸ਼ਮੇਸ਼ ਦਰਸ਼ਨ ਮੁੱਲਾਂਪੁਰ ਗਰੀਬਦਾਸ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਪਿਛਲੇ ਸਾਲ ਬਾਬਾ ਗੁਰਮੁਖ ਸਿੰਘ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਸੰਥਿਆ ਆਰੰਭ ਕੀਤੀ ਗਈ ਸੀ, ਜਿਸ ਨੂੰ ਕਿ ਸੰਪੂਰਨ ਹੋਣ ਵਿੱਚ ਪੂਰਾ ਇੱਕ ਸਾਲ ਦਾ ਸਮਾਂ ਲੱਗਿਆ ਹੈ ਅਤੇ ਅੱਜ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਸੰਥਿਆ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਬਦ ਕੀਰਤਨ ਕੀਤਾ ਗਿਆ। ਗੱਲਬਾਤ ਕਰਦਿਆਂ ਉਹਨਾਂ ਦੱਸਿਆ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੱਲ ਰਹੀ ਸੰਥਿਆ ਲੜੀ ਵਿੱਚ ਇਲਾਕੇ ਦੀ ਸੰਗਤ ਵੱਲੋਂ ਵੱਡੀ ਸ਼ਮੂਲੀਅਤ ਕੀਤੀ ਗਈ ਅਤੇ ਸ਼ਰਧਾ ਭਾਵਨਾ ਅਤੇ ਉਤਸਾਹ ਨਾਲ ਰੋਜ਼ਾਨਾ ਗੁਰਦੁਆਰਾ ਸਾਹਿਬ ਵਿੱਚ ਆ ਕੇ ਸੰਥਿਆ ਵੇਲੇ ਸੰਗਤ ਸ਼ਾਮਲ ਹੁੰਦੀ ਸੀ। ਉਹਨਾਂ ਦੱਸਿਆ ਕਿ ਜਿੱਥੇ ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਮਾਇਆ ਪਿੱਛੇ ਦੌੜਦਾ ਹੈ, ਉੱਥੇ ਹੀ ਬਾਬਾ ਗੁਰਮੁਖ ਸਿੰਘ ਵੱਲੋਂ ਇਹ ਸੇਵਾ ਨਿਸ਼ਕਾਮ ਕੀਤੀ ਗਈ ਜੋ ਕਿ ਬਹੁਤ ਵੱਡੀ ਗੱਲ ਹੈ।
ਇਸੇ ਦੌਰਾਨ ਜਿਹੜੀ ਸੰਗਤ ਵੱਲੋਂ ਸੰਪੂਰਨ ਸੰਥਿਆ ਗ੍ਰਹਿਣ ਕੀਤੀ, ਉਨਾਂ ਨੂੰ ਗੁਰਦੁਆਰਾ ਕਰਤਾ ਪੁਰਖ ਨਿਵਾਸ ਬੜਮਾਜਰਾ ਵੱਲੋ ਪ੍ਰਮਾਣ ਪੱਤਰ ਦੇ ਕੇ ਅਤੇ ਮੈਡਲ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਗੱਲਬਾਤ ਕਰਦਿਆਂ ਬਾਬਾ ਗੁਰਮੁਖ ਸਿੰਘ ਨੇ ਦੱਸਿਆ ਕਿ ਉਹ ਗੁਰੂ ਕਾਂਸੀ ਦਮਦਮੀ ਟਕਸਾਲ ਤੋਂ  ਪੜ੍ਹ ਹਨ ਅਤੇ ਪਿਛਲੇ 39 ਸਾਲਾਂ ਤੋਂ ਲਗਾਤਾਰ ਉਹਨਾਂ ਵੱਲੋਂ ਇਹ ਨਿਸਕਾਮ ਸੇਵਾ ਕੀਤੀ ਜਾ ਰਹੀ ਹੈ ਅਤੇ ਹਜਾਰਾਂ ਦੇ ਕਰੀਬ ਲੋਕਾਂ ਨੂੰ ਉਹ ਸੰਪੂਰਨ ਸੰਥਿਆ ਦੇ ਚੁੱਕੇ ਹਨ ਅਤੇ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਪਿੰਡਾਂ, ਕਸਬਿਆ, ਸ਼ਹਿਰਾਂ ਵਿੱਚ ਜਾ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ। ਲੋਕਾਂ ਨੂੰ ਸੁਨੇਹਾ ਦਿੰਦਿਆਂ ਉਹਨਾਂ ਕਿਹਾ ਹੈ ਕਿ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨਾ ਚਾਹੀਦਾ ਤਾਂ ਕੀ ਬੱਚਾ ਸਿੱਧੇ ਰਾਸਤੇ ਪੈ ਸਕੇ ਇਸੇ ਦੌਰਾਨ ਪ੍ਰਬੰਧਕਾਂ ਵੱਲੋ ਬਾਬਾ ਗੁਰਮੁਖ ਸਿੰਘ ਨੂੰ ਸਿਰੋਪਾਓ ਭੇਟ ਕੀਤਾ ਗਿਆ ਅਤੇ ਯਾਦਗਾਰ ਚਿੰਨ੍ਹ ਦਿੱਤਾ ਗਿਆ ਅਤੇ ਗੁਰੂ ਦਾ ਅਤੁੱਟ  ਲੰਗਰ ਵਰਤਾਇਆ ਗਿਆ। ਇਸ ਮੌਕੇ ਸਰਪੰਚ ਜਤਿੰਦਰ ਸਿੰਘ, ਪਰਮਿੰਦਰ ਸਿੰਘ ਪੰਮਾ ਪੰਚ, ਜਗਤਾਰ ਸਿੰਘ ਪੰਚ, ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਪ੍ਰੈੱਸ ਸਕੱਤਰ ਭਾਗ ਸਿੰਘ, ਰਣਧੀਰ ਸਿੰਘ ਧੀਰਾ, ਗੁਰਦੁਆਰਾ ਦਸ਼ਮੇਸ਼ ਦਰਸ਼ਨ ਦੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਸੇਵਾਦਾਰ ਮੌਜੂਦ ਸਨ।

Leave a Reply

Your email address will not be published. Required fields are marked *