Breaking
www.sursaanjh.com > ਅੰਤਰਰਾਸ਼ਟਰੀ > ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਨਿਊ ਚੰਡੀਗੜ੍ਹ ਤੋਂ ਰਾਸ਼ਨ ਦੀ ਸੇਵਾ ਭੇਜੀ

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਨਿਊ ਚੰਡੀਗੜ੍ਹ ਤੋਂ ਰਾਸ਼ਨ ਦੀ ਸੇਵਾ ਭੇਜੀ

ਚੰਡੀਗੜ੍ਹ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 1 ਅਗਸਤ:
ਪੰਜਾਬ ਵਿੱਚ  ਬਹੁਤ ਸਾਰੇ ਇਲਾਕੇ ਪਾਣੀ ਦੀ ਮਾਰ ਝੱਲ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦੇ ਪਾਣੀ ਨੇ ਜ਼ਿਆਦਾ ਕਹਿਰ ਵਰਤਾਇਆ ਹੈ, ਉਨ੍ਹਾਂ ਇਲਾਕਿਆਂ ਵਿਚ ਸਮਾਜ ਸੇਵੀ ਸੰਸਥਾਵਾਂ, ਸਰਕਾਰਾਂ ਅਤੇ ਹੋਰ ਵੀ ਰਾਜਨੀਤਿਕ ਪਾਰਟੀਆਂ ਵੱਲੋਂ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ। ਇਸੇ ਤਰ੍ਹਾਂ ਕਸਬਾ ਮੁੱਲਾਂਪੁਰ ਗਰੀਬਦਾਸ, ਨਿਊ ਚੰਡੀਗੜ੍ਹ ਤੋਂ ਵੀ ਆਸ-ਪਾਸ ਦੇ ਚਾਰ ਪਿੰਡਾਂ ਦੇ ਨੌਜਵਾਨਾਂ, ਸਰਪੰਚਾਂ-ਪੰਚਾਂ ਵੱਲੋਂ ਰਲ਼-ਮਿਲ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਸ਼ਨ ਭੇਜਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਤਕਰੀਬਨ ਪੰਜ ਸੋ ਰਾਸ਼ਨ ਦੀਆਂ ਕਿੱਟਾਂ ਬੀਤੀ ਰਾਤ ਤਿਆਰ ਕਰ ਦਿੱਤੀਆਂ ਗਈਆਂ ਸਨ ਜੋ  ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਲਾਂਪੁਰ ਗਰੀਬਦਾਸ ਤੋਂ ਸਰਪੰਚ ਜਤਿੰਦਰ ਸਿੰਘ ਧਾਲੀਵਾਲ ਅਤੇ ਫਿਰੋਜ਼ਪੁਰ ਬਂਗਰ ਤੋਂ ਸਮਾਜ ਸੇਵੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਪੰਜ ਸੋ ਕਿੱਟਾਂ, ਦੋ ਟਰਾਲਿਆਂ ਵਿਚ ਲੋਡ ਕਰਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਿਜਾਈਆਂ ਗਈਆ ਹਨ, ਜਿਸ ਵਿੱਚ ਰੋਜ਼ ਵਰਤੋਂ ਵਿੱਚ ਲਿਆਂਦਾ ਜਾਣ ਵਾਲਾ ਸਮਾਨ ਚੀਨੀ, ਚਾਹ ਪੱਤੀ, ਸੁੱਕਾ ਦੁੱਧ, ਤੇਲ, ਬਿਸਕੁਟ, ਆਟਾ,ਚਾਵਲ ਆਦਿ ਸਮਾਨ ਸ਼ਾਮਲ ਹੈ, ਜਿਨ੍ਹਾਂ ਨੂੰ ਪੈਕ ਕਰਨ ਦੀ ਸੇਵਾ ਬੀਤੇ ਦਿਨਾਂ ਤੋਂ ਪਿੰਡ ਫਿਰੋਜ਼ਪੁਰ, ਭੜੌਜੀਆਂ, ਪੈਂਤਪੁਰ, ਰਤਵਾੜਾ ਅਤੇ ਮੁੱਲਾਂਪੁਰ ਗਰੀਬਦਾਸ ਦੇ ਨੌਜਵਾਨਾਂ ਵੱਲੋਂ ਨਿਭਾਈ ਗਈ ਸੀ। ਇਸ ਤੋਂ ਇਲਾਵਾ ਈਕੋ ਸਿਟੀ ਬੰਨ੍ਹ ਤੋਂ ਹੈਲਪਿੰਗ ਹੈਂਡ ਸੰਸਥਾ ਵੱਲੋਂ ਵੀ ਪਾਣੀ ਦੀ ਸੇਵਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਵਿੱਚ ਮੁੱਲਾਂਪੁਰ ਗਰੀਬਦਾਸ ਦੇ ਜ਼ਿਆਦਾਤਰ ਦੁਕਾਨਦਾਰਾਂ ਦੇ ਬੱਚਿਆਂ ਅਤੇ ਕਿਸਾਨਾਂ ਦੇ ਬੱਚਿਆਂ ਵੱਲੋਂ ਤਨ, ਮਨ, ਧਨ ਨਾਲ ਰਲ਼-ਮਿਲ਼ ਕੇ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਾਰੀ ਸੇਵਾ ਉਹ ਆਪਣੇ ਕਰ ਕਮਲਾਂ ਨਾਲ ਲੋੜਵੰਦ ਪਰਿਵਾਰਾਂ ਤੱਕ ਪੁੱਜਦਾ ਕਰਦੇ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਸੇਵਾ ਕਰਨ ਲਈ ਯਤਨਸ਼ੀਲ ਰਹਿਣਗੇ।ਇਸ ਮੌਕੇ ਉਨ੍ਹਾਂ ਤੋਂ ਇਲਾਵਾ ਹੋਰ ਵੀ ਇਨ੍ਹਾਂ ਸੇਵਾਵਾਂ ਵਿੱਚ ਯੋਗਦਾਨ ਕਰਨ ਵਾਲੇ ਪਿੰਡਾਂ ਦੇ ਨੌਜਵਾਨ, ਬੱਚੇ ਅਤੇ ਬਜ਼ੁਰਗ ਵੀ ਹਾਜ਼ਰ ਸਨ।

Leave a Reply

Your email address will not be published. Required fields are marked *