Breaking
www.sursaanjh.com > ਚੰਡੀਗੜ੍ਹ/ਹਰਿਆਣਾ > ਹਰ ਸ਼ੁਕਰਵਾਰ ਡੈਂਗੂ ਤੇ ਵਾਰ ਜਾਗਰੂਕਤਾ ਮੁਹਿੰਮ ਜਾਰੀ

ਹਰ ਸ਼ੁਕਰਵਾਰ ਡੈਂਗੂ ਤੇ ਵਾਰ ਜਾਗਰੂਕਤਾ ਮੁਹਿੰਮ ਜਾਰੀ

ਚੰਡੀਗੜ੍ਹ 12 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸਿਹਤ ਮੰਤਰੀ ਡਾ ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ, ਡਾ ਅਨਾਮਿਕਾ ਸੋਨੀ, ਜ਼ਿਲਾ ਐਪੀਡੀਮੋਲੋਜਿਸਟ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸ੍ਰੀ ਸਵਰਨ ਸਿੰਘ ਅਤੇ ਸ੍ਰੀ ਭੁਪਿੰਦਰ ਸਿੰਘ ਮਪਹਸੁ ਮੇਲ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ ਡੈਂਗੂ ਤੇ ਵਾਰ ਦੇ ਸਬੰਧ ਪਿੰਡ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਲੇਰੀਆ ਅਤੇ ਡੈਂਗੂ ਬੁਖਾਰ ਦੇ ਸਬੰਧ ਵਿੱਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਅਰੁਣ ਬਾਂਸਲ ਨੇ ਲੋਕਾਂ ਨੂੰ ਦੱਸਿਆ ਕਿ ਡੈਂਗੂ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਡੈਂਗੂ ਅਤੇ ਮਲੇਰੀਆ ਦੇ ਸਾਰੇ ਟੈੱਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਅਤੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਫਰੀਅ ਉਪਲਬਧ ਹਨ।
ਡਾ. ਅਲਕਜੋਤ ਕੌਰ ਐਸਐਮਓ ਇੰਚਾਰਜ ਪੀਐਚਸੀ ਬੂਥਗੜ ਨੇ ਦੱਸਿਆ ਕਿ ਅੱਜ ਪੂਰੇ ਬੂਥਗੜ੍ਹ ਬਲਾਕ ਵਿਖੇ ਟੀਮਾਂ ਘਰ-ਘਰ ਜਾ ਕੇ ਕੰਨਟੇਨਰ ਸਰਵੇ ਕਰ ਰਹੀਆਂ ਹਨ, ਜਿਹਨਾਂ ਘਰਾਂ ਦੇ ਵਿੱਚ ਲਾਰਵਾ ਮਿਲਦਾ ਹੈ, ਉਸ ਵਿੱਚ ਲਾਰਵੀ ਸਾਈਡ ਪਾ ਦਿੱਤੀ ਜਾਂਦੀ ਹੈ ਅਤੇ ਉਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਜਾਂਦਾ ਹੈ ਅਤੇ ਦੱਸਿਆ ਗਿਆ ਕਿ ਪਾਣੀ ਕਿਸੇ ਵੀ ਥਾਂ ਇੱਕਠਾ ਨਾ ਹੋਣ ਦਿੱਤਾ ਜਾਵੇ। ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ। ਅਜਿਹੇ ਕੱਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਅਮਨਦੀਪ ਕੌਰ ਸੀਐਚਓ ਸ੍ਰੀ ਜਸਵੀਰ ਸਿੰਘ ਮਪਹਵ ਮੇਲ, ਸ੍ਰੀਮਤੀ ਮਮਤਾ ਸ਼ਰਮਾ ਮਪਹਵ ਫੀਮੇਲ ਮੈਡਮ ਨਵਨੀਤ ਕੌਰ ਅਤੇ ਸਿਲਵਰ ਓਕਸ ਨਰਸਿੰਗ ਕਾਲਜ ਦੇ ਸਟੂਡੈਂਟਸ ਆਸ਼ਾ ਵਰਕਰਾਂ ਅਤੇ ਵਿਲੇਜ ਹੈਲਥ ਸੈਨੀਟੇਸ਼ਨ ਦੇ ਮੈਂਬਰ ਆਦਿ ਮੌਜੂਦ ਸਨ।

Leave a Reply

Your email address will not be published. Required fields are marked *