Breaking
www.sursaanjh.com > ਚੰਡੀਗੜ੍ਹ/ਹਰਿਆਣਾ > ਚੇਅਰਮੈਨ ਰਾਣਾ ਨੇ ਖਿਜਰਾਬਾਦ ਮੰਡੀ ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੇਅਰਮੈਨ ਰਾਣਾ ਨੇ ਖਿਜਰਾਬਾਦ ਮੰਡੀ ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੰਡੀਗੜ੍ਹ 24 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ  ਨੇ ਅੱਜ ਰਸਮੀ ਤੌਰ ਤੇ ਅਨਾਜ ਮੰਡੀ ਖਿਜਰਾਬਾਦ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਹੈ। ਇਸ ਮੌਕੇ ਖਿਜਰਾਬਾਦ ਅਨਾਜ ਮੰਡੀ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਰਾਣਾ ਹਰੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਮਿਹਨਤ ਨਾਲ ਬੀਜਿਆ ਇੱਕ ਇੱਕ ਦਾਣਾ ਸਰਕਾਰ ਵੱਲੋਂ ਚੱਕਿਆ ਜਾਵੇਗਾ।
ਇਸ ਮੌਕੇ ਮਾਰਕੀਟ ਕਮੇਟੀ ਦੇ ਅਫਸਰ ਵੀ ਮੌਜੂਦ ਸਨ। ਰਾਣਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਜੋ ਮਰਜ਼ੀ ਕਹੀ ਜਾਵੇ, ਪਰ ਪੰਜਾਬ ਸਰਕਾਰ ਆਮ ਲੋਕਾਂ ਦੀ ਮਦਦਗਾਰ ਹੈ ਤੇ ਆਮ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਹੀ ਚੱਲ ਰਹੀ ਹੈ। ਇਸ ਮੌਕੇ ਚੇਅਰਮੈਨ ਨੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਮੌਕੇ ਰਾਣਾ ਕੁਸ਼ਲਪਾਲ ਖਿਜ਼ਰਾਬਾਦ, ਸਰਪੰਚ ਹਰਜਿੰਦਰ ਸਿੰਘ ਨੋਨੀ, ਨੰਬਰਦਾਰ ਹਰਜੀਤ ਸਿੰਘ, ਹਰਪ੍ਰੀਤ ਸਿੰਘ, ਲੇਖਾਕਾਰ ਕੁਲਵੀਰ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆ ਸਮੇਤ ਕਿਸਾਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *