ਪੰਜਾਬ ਵਿੱਤੀ ਕਮਿਸ਼ਨਰ ਸਕੱਤਰੇਤ, ਚੰਡੀਗੜ੍ਹ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਦਿੱਤੀ ਰਾਸ਼ੀ ਨਾਲ਼ ਕੀਤੀ ਗਈ ਕਿਸਾਨਾਂ ਦੀ ਮਦਦ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ:


‘ਪਿਛਲੇ ਸਮੇਂ ਵਿੱਚ ਆਏ ਮਾਰੂ ਹੜ੍ਹਾਂ ਦੀ ਲਪੇਟ ਵਿੱਚ ਆਏ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਇੱਕ ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਥਾਨਕ ਪੱਥਰ ਤੇ ਜਾ ਕੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਸੇਵਾ ਕੀਤੀ ਗਈ।’ ਸੁਰ ਸਾਂਝ ਡਾਟ ਕਾਮ ਨਾਲ਼ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿੱਤੀ ਕਮਿਸ਼ਨਰ ਸਕੱਤਰੇਤ, ਚੰਡੀਗੜ੍ਹ ਦੇ ਸਰਗਰਮ ਮੁਲਾਜ਼ਮ ਆਗੂ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਮੁਲਾਜ਼ਮ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਕੱਠੀ ਕੀਤੀ ਰਾਸ਼ੀ ਨਾਲ਼ ਲੋੜਵੰਦ ਕਿਸਾਨਾਂ ਨੂੰ ਕਣਕ ਦੀ ਬਿਜਾਈ ਅਤੇ ਲੋੜੀਂਦੀ ਡੀ.ਏ.ਪੀ. ਦੀ ਵੰਡ ਕਰਕੇ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਕੰਮ ਵਿੱਚ ਲਗਾਤਾਰ ਲੱਗੇ ਹੋਏ ਸਾਡੇ ਸਮੁੱਚੇ ਮੁਲਾਜ਼ਮ ਅਧਿਕਾਰੀਆਂ/ਕਰਮਚਾਰੀਆਂ ਨੇ ਰਲ਼-ਮਿਲ਼ ਕੇ ਵਧ-ਚੜ੍ਹ ਕੇ ਯੋਗਦਾਨ ਪਾਇਆ। ਇਸ ਸੁੱਚੇ ਕਾਰਜ ਵਿੱਚ ਮਨੁੱਖਤਾ ਦੀ ਭਲਾਈ ਲਈ ਆਪਣਾ ਅਹਿਮ ਯੋਗਦਾਨ ਪਾਉਣ ਲਈ ਉਨ੍ਹਾਂ ਵੱਲੋਂ ਆਪਣੇ ਸਾਰੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ।

