www.sursaanjh.com > ਅੰਤਰਰਾਸ਼ਟਰੀ > ਅੱਖਾਂ ਦਾ ਫਰੀ ਮੈਡੀਕਲ ਕੈਂਪ 16 ਨਵੰਬਰ ਨੂੰ

ਅੱਖਾਂ ਦਾ ਫਰੀ ਮੈਡੀਕਲ ਕੈਂਪ 16 ਨਵੰਬਰ ਨੂੰ

ਚੰਡੀਗੜ੍ਹ 10 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਬਲਾਕ ਮਾਜਰੀ ਦੇ ਪਿੰਡ ਸਿਆਲਬਾ ਵਿਖੇ 16 ਨਵੰਬਰ ਨੂੰ ਅੱਖਾਂ ਦਾ ਫਰੀ ਚੈੱਕ ਅੱਪ ਕੈਂਪ ਲਗਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰੂ ਓਪਟੀਕਲ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸੁੱਖ ਸਾਗਰ ਨਰਸਿੰਗ ਹੋਮ ਮੁੱਲਾਂਪੁਰ ਗਰੀਬਦਾਸ ਦੀ ਟੀਮ ਵੱਲੋਂ ਅੱਖਾਂ ਦੇ ਹਰ ਤਰ੍ਹਾਂ ਦੇ ਰੋਗਾਂ ਦੀ ਜਾਂਚ ਕਰਕੇ ਮੁਕਤ ਦਵਾਈਆਂ ਦਿੱਤੀਆਂ ਜਾਣਗੀਆਂ।
ਇਸ ਸਬੰਧੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਿਆਲਬਾ ਵਿਖੇ ਬੱਸ ਸਟੈਂਡ ਦੇ ਨੇੜੇ ਸਵੇਰੇ 9 ਵਜੇ ਤੋਂ ਲੈ ਕੇ 2 ਵਜੇ ਤੱਕ ਲੱਗੇਗਾ। ਜੇਕਰ ਅੱਖਾਂ ਦੀਆਂ ਬਿਮਾਰੀਆਂ ਦਾ ਆਪਰੇਸ਼ਨ ਕਰਨਾ ਪਿਆ ਤਾਂ ਉਸ ਤੇ ਮਰੀਜ਼ਾਂ ਦੇ ਘੱਟ ਰੇਟ ‘ਤੇ ਅਪਰੇਸ਼ਨ ਕਰਵਾਏ ਜਾਣਗੇ। ਇਸ ਮੌਕੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਕੈਂਪ ਦਾ ਲਾਹਾ ਲਿਆ ਜਾਵੇ।

Leave a Reply

Your email address will not be published. Required fields are marked *