www.sursaanjh.com > ਸਿੱਖਿਆ > ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਮਹੱਤਵਪੂਰਨ ਪ੍ਰੋਗਰਾਮ ਉਲੀਕਣ ਲਈ ਵਿਭਾਗ ਦੀ ਸ਼ਲਾਘਾ ਕੀਤੀ

ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਮਹੱਤਵਪੂਰਨ ਪ੍ਰੋਗਰਾਮ ਉਲੀਕਣ ਲਈ ਵਿਭਾਗ ਦੀ ਸ਼ਲਾਘਾ ਕੀਤੀ

ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ-ਅਸਿ. ਪ੍ਰੋ. ਲੈਫਟੀਨੈਂਟ ਚਮਕੌਰ ਸਿੰਘ
ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਮਹੱਤਵਪੂਰਨ ਪ੍ਰੋਗਰਾਮ ਉਲੀਕਣ ਲਈ ਵਿਭਾਗ ਦੀ ਸ਼ਲਾਘਾ ਕੀਤੀ
ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ:
ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਕਾਲਜ਼ ਦੇ ਐਨਸੀਸੀ ਵਿਭਾਗ ਦੇ ਇੰਚਾਰਜ ਅਸਿ. ਪ੍ਰੋ. ਲੈਫਟੀਨੈਂਟ ਚਮਕੌਰ ਸਿੰਘ ਦੀ ਅਗਵਾਈ ਅਧੀਨ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਐਨ. ਐਸ. ਐਸ. ਵਿਭਾਗ ਦੇ ਮੁਖੀ ਅਸਿ. ਪ੍ਰੋ. ਗੁਰਪ੍ਰੀਤ ਸਿੰਘ ਨੇ ਵੀ ਵਿਭਾਗ ਦੇ ਵਿਦਿਆਰਥੀਆਂ ਸਮੇਤ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ।
ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ ਆਸਣਾਂ ਰਾਹੀਂ ਅਸੀਂ ਆਤਮਾ ਨੂੰ ਪਰਮਾਤਮਾ ਨਾਲ ਜੋੜ ਸਕਦੇ ਹਾਂ ਅਤੇ ਯੋਗ ਬਹੁਤ ਸਾਰੀਆਂ ਬਿਮਾਰੀਆਂ ਦੇ ਖਾਤਮੇ ਦਾ ਜ਼ਰੀਆ ਹੈ। ਡੀਨ ਓਪਰੇਸ਼ਨਜ ਪ੍ਰੋ. ਸੁਰਜਨ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਸਾਨੂੰ ਰੋਜ਼ਾਨਾ ਯੋਗਾ ਕਰਨਾ ਚਾਹੀਦਾ ਹੈ। ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਅਸਿ. ਪ੍ਰੋ. ਹਰਵਿੰਦਰ ਸਿੰਘ ਨੇ ਵੀ ਵੱਖ- ਵੱਖ ਆਸਣਾਂ ਦਾ ਪ੍ਰਦਰਸ਼ਨ ਕਰਦਿਆਂ ਉਹਨਾਂ ਨੂੰ ਕਰਨ ਦੇ ਸਹੀ ਤਰੀਕਿਆਂ ਦੀ ਜਾਣਕਾਰੀ ਦਿੱਤੀ। ਕਾਲਜ ਦੇ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਨੇ ਇਸ ਮਹੱਤਵਪੂਰਨ ਦਿਵਸ ‘ਤੇ ਅਜਿਹਾ ਪ੍ਰੋਗਰਾਮ ਉਲੀਕਣ ਲਈ ਵਿਭਾਗ ਦੀ ਸ਼ਲਾਘਾ ਕੀਤ।

Leave a Reply

Your email address will not be published. Required fields are marked *