www.sursaanjh.com > ਅੰਤਰਰਾਸ਼ਟਰੀ > ਸੱਥ ਵੱਲੋਂ ਮਾਤਾ ਗੁਜਰੀ ਜੀ, ਸਾਹਿਬਜ਼ਾਦੇ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ – ਜਸਵਿੰਦਰ ਸਿੰਘ ਕਾਈਨੌਰ

ਸੱਥ ਵੱਲੋਂ ਮਾਤਾ ਗੁਜਰੀ ਜੀ, ਸਾਹਿਬਜ਼ਾਦੇ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ – ਜਸਵਿੰਦਰ ਸਿੰਘ ਕਾਈਨੌਰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ:
ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਜੋਤੀ ਸਰੂਪ ਕੰਨਿਆ ਆਸਰਾ ਵਿਖੇ ਬਾਬੂ ਰਾਮ ਦੀਵਾਨਾ, ਜਸਵਿੰਦਰ ਸਿੰਘ ਕਾਈਨੌਰ ਅਤੇ ਪਿਆਰਾ ਸਿੰਘ ਰਾਹੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿੱਚ ਮਾਤਾ ਗੁਜਰੀ ਜੀ, ਸਾਹਿਬਜ਼ਾਦੇ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੇ ਸ਼ੁਰੂ ਵਿਚ ਸੱਥ ਦੇ ਪ੍ਰਧਾਨ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਬਾਰੇ ਵਿਚਾਰ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਦੁਨੀਆ ਦੇ ਇਤਿਹਾਸ ਵਿੱਚ ਇੱਕ ਅਜਿਹੀ ਮਿਸਾਲ ਹੈ, ਜਿਸ ਦੀ ਕੋਈ ਹੋਰ ਉਦਾਹਰਣ ਨਹੀਂ ਮਿਲਦੀ।
ਇਸ ਤੋਂ ਉਪਰੰਤ ਚੱਲੇ ਕਵੀ ਦਰਬਾਰ ਵਿੱਚ ਤਰਸੇਮ ਸਿੰਘ ਕਾਲੇਵਾਲ, ਗੁਰਸ਼ਰਨ ਸਿੰਘ ਕਾਕਾ, ਪਿਆਰਾ ਸਿੰਘ ਰਾਹੀ, ਰਾਜਵਿੰਦਰ ਸਿੰਘ ਗੱਡੂ, ਦਲਬੀਰ ਸਿੰਘ ਸਰੋਆ, ਨਵਨੀਤ ਕੁਮਾਰ, ਡਾ. ਰੂਪ ਸਾਗਰ, ਬਲਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ, ਸਮਿੱਤਰ ਸਿੰਘ ਦੋਸਤ, ਮਲਕੀਤ ਸਿੰਘ ਨਾਗਰਾ, ਅਮਰਜੀਤ ਕੌਰ ਖਰੜ, ਪ੍ਰਤਾਪ ਪਾਰਸ ਗੁਰਦਾਸਪੁਰੀ, ਭਗਤ ਰਾਮ ਰੰਗਾੜਾ, ਰਣਜੀਤ ਕੌਰ ਕਾਈਨੌਰ, ਭੁਪਿੰਦਰ ਸਿੰਘ ਭਾਗੋਮਾਜਰਾ, ਬੰਤ ਸਿੰਘ ਦੀਪ, ਸੁਰਿੰਦਰ ਕੌਰ ਬਾੜਾ, ਮਹਿੰਦਰ ਸਿੰਘ ਗੋਸਲ, ਅਮਨਦੀਪ ਕੌਰ ਭੱਟੀ, ਜਸਮਿੰਦਰ ਸਿੰਘ ਰਾਓ, ਰਤਨ ਬਾਬਕਵਾਲਾ ਅਤੇ ਜਸਵਿੰਦਰ ਸਿੰਘ ਕਾਈਨੌਰ ਆਦਿ ਨੇ ਆਪੋ-ਆਪਣੀਆਂ  ਭਾਵ-ਭਿੰਨੀਆਂ ਕਾਵਿ-ਰਚਨਾਵਾਂ ਪੇਸ਼ ਕੀਤੀਆਂ, ਜਿਨ੍ਹਾਂ ਨਾਲ ਇਕ ਬਹੁਤ ਹੀ ਸੰਜੀਦਾ ਅਤੇ ਸੋਗਮਈ ਮਾਹੌਲ ਸਿਰਜਿਆ ਗਿਆ। ਇਸ ਕਵੀ ਦਰਬਾਰ ਵਿੱਚ ਸਟੇਜ ਸਕੱਤਰ ਦੇ ਫਰਜ਼ ਪਿਆਰਾ ਸਿੰਘ ਰਾਹੀ ਵਲੋਂ ਬਾਖੂਬੀ ਨਿਭਾਏ ਗਏ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬਾਬੂ ਰਾਮ ਦੀਵਾਨਾ ਨੇ ਸ਼ਾਇਰਾਂ ਵਲੋਂ ਪੇਸ਼ ਕੀਤੀਆਂ ਰਚਨਾਵਾਂ ਦੀ ਸ਼ਲਾਘਾ ਕੀਤੀ ਅਤੇ ਆਪਣੀ ਰਚਨਾ ਵੀ ਸਾਂਝੀ ਕੀਤੀ। ਅਖੀਰ ਵਿੱਚ ਭਗਤ ਰਾਮ ਰੰਗਾੜਾ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ  ਚਰਨਜੀਤ ਕੌਰ ਅਤੇ ਕੁਲਦੀਪ ਕੁਮਾਰ ਆਦਿ ਵੀ ਹਾਜ਼ਰ ਹੋਏ। ਅੰਤ ਵਿੱਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।
ਪਿਆਰਾ ਸਿੰਘ ‘ਰਾਹੀ’, ਜਨਰਲ ਸਕੱਤਰ – ਸੰਪਰਕ 94638 37388

Leave a Reply

Your email address will not be published. Required fields are marked *