www.sursaanjh.com > ਚੰਡੀਗੜ੍ਹ/ਹਰਿਆਣਾ > ਭਗਤ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਲਈ ਸਦੀਵੀ ਪ੍ਰੇਰਣਾ : ਹਰਮੀਤ ਸਿੰਘ ਕਾਲਕਾ

ਭਗਤ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਲਈ ਸਦੀਵੀ ਪ੍ਰੇਰਣਾ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੱਕ ਸੰਦੇਸ਼ ਰਾਹੀਂ ਸ਼੍ਰੋਮਣੀ ਭਗਤ; ਭਗਤ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਰਵਿਦਾਸ ਜੀ ਦੇ ਪਾਵਨ ਸ਼ਬਦ ਮਨੁੱਖਤਾ ਨੂੰ ਸਦਾ ਸੱਚ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦਾ ਰਾਹ ਦਿਖਾਉਂਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਆਪਸੀ ਭਾਈਚਾਰੇ, ਪ੍ਰੇਮ ਅਤੇ ਸੇਵਾ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਸਦਭਾਵਨਾ, ਏਕਤਾ ਅਤੇ ਆਪਸੀ ਸਮਝ ਨੂੰ ਹੋਰ ਮਜ਼ਬੂਤ ਬਣਾਉਣ।

Leave a Reply

Your email address will not be published. Required fields are marked *