Breaking
www.sursaanjh.com > ਅੰਤਰਰਾਸ਼ਟਰੀ > ਸਾਹਿਤਕ ਸੱਥ ਖਰੜ ਵੱਲੋਂ ਵਿਸ਼ਾਲ ਕਵੀ ਦਰਬਾਰ ਕਰਵਾਇਆ

ਸਾਹਿਤਕ ਸੱਥ ਖਰੜ ਵੱਲੋਂ ਵਿਸ਼ਾਲ ਕਵੀ ਦਰਬਾਰ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ:
ਸਾਹਿਤਕ ਸੱਥ ਖਰੜ ਵੱਲੋਂ ਅੱਜ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਗੁਰਨਾਮ ਸਿੰਘ ਬਿਜਲੀ, ਸੁਰਿੰਦਰ ਗਿੱਲ, ਜਸਵਿੰਦਰ ਸਿੰਘ ਕਾਈਨੌਰ ਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ। ਸ਼ੁਰੂ ਹੋਏ ਕਵੀ ਦਰਬਾਰ ਵਿੱਚ ਤਰਸੇਮ ਸਿੰਘ ਕਾਲੇਵਾਲ, ਜਲੌਰ ਸਿੰਘ ਖੀਵਾ, ਧਿਆਨ ਸਿੰਘ ਕਾਹਲੋਂ, ਪਿਆਰਾ ਸਿੰਘ ਰਾਹੀ, ਰਾਜਵਿੰਦਰ ਸਿੰਘ ਗੱਡੂ, ਸੁਰਿੰਦਰ ਗਿੱਲ, ਸੁਮਿੱਤਰ ਸਿੰਘ ਦੋਸਤ, ਬੰਤ ਸਿੰਘ ਦੀਪ, ਪ੍ਰਤਾਪ ਸਿੰਘ, ਮੋਹਨ ਸਿੰਘ ਪਪਰਾਲਾ, ਗੁਰਨਾਮ ਸਿੰਘ ਬਿਜਲੀ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਕਾਈਨੌਰ, ਸੁਖਵਿੰਦਰ ਸਿੰਘ ਪਠਾਣੀਆਂ, ਨੀਲਮ ਨਾਰੰਗ, ਮਲਕੀਤ ਨਾਗਰਾ, ਬਲਵਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ, ਦਲਬੀਰ ਸਿੰਘ ਸਰੋਆ, ਅਮਰਜੀਤ ਕੌਰ ਮੋਰਿੰਡਾ, ਮਹਿੰਦਰ ਸਿੰਘ ਗੋਸਲਾਂ, ਜਸਮਿੰਦਰ ਸਿੰਘ ਰਾਉ, ਗੁਰਵਿੰਦਰ ਗੁਰੀ, ਮੰਦਰ ਗਿੱਲ ਸਾਹਿਬਚੰਦੀਆ, ਰਤਨ ਸਿੰਘ ਬਾਬਕ ਵਾਲਾ, ਖੁਸ਼ੀ ਰਾਮ ਨਿਮਾਣਾ, ਕੇਸਰ ਸਿੰਘ ਇੰਸਪੈਕਟਰ, ਪ੍ਰਤਾਪ ਪਾਰਸ ਗੁਰਦਾਸਪੁਰੀ, ਗੁਰਸ਼ਰਨ ਸਿੰਘ ਕਾਕਾ ਅਤੇ ਹਾਕਮ ਸਿੰਘ ਨੱਤਿਆਂ ਨੇ ਆਪਣੀਆਂ ਵੱਖ-ਵੱਖ ਕਾਵਿ-ਰਚਨਾਵਾਂ ਰਾਹੀਂ ਖੂਬ ਰੰਗ ਬੰਨਿਆਂ। ਇਨ੍ਹਾਂ ਤੋਂ ਇਲਾਵਾ ਨਰਿੰਦਰ ਸਿੰਘ ਐਡਵੋਕੇਟ ਅਤੇ ਗੁਰਮੀਤ ਸਿੰਘ ਸਿੰਗਲ ਵੀ ਹਾਜ਼ਿਰ ਹੋਏ। ਮੰਚ ਸੰਚਾਲਨ ਪਿਆਰਾ ਸਿੰਘ ਰਾਹੀ ਵੱਲੋਂ ਬਾਖੂਬੀ ਕੀਤਾ ਗਿਆ। ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਗੁਰਨਾਮ ਸਿੰਘ ਬਿਜਲੀ ਅਤੇ ਸੁਰਿੰਦਰ ਗਿੱਲ ਨੇ ਪੇਸ਼ ਰਚਨਾਵਾਂ ਦੀ ਸ਼ਲਾਘਾ ਕਰਦਿਆਂ ਸੱਥ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਪ੍ਰਸੰਸ਼ਾ ਕੀਤੀ।
ਪਿਆਰਾ ਸਿੰਘ ‘ਰਾਹੀ’, ਜਨਰਲ ਸਕੱਤਰ – 94638 37388

Leave a Reply

Your email address will not be published. Required fields are marked *