Breaking
www.sursaanjh.com > ਚੰਡੀਗੜ੍ਹ/ਹਰਿਆਣਾ > ਗੁਰਬਾਣੀ ਕੀਰਤਨ ਮਨੁੱਖਤਾ ਨੂੰ ਸ਼ੁੱਧ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ: ਹਰਮੀਤ ਸਿੰਘ ਕਾਲਕਾ 

ਗੁਰਬਾਣੀ ਕੀਰਤਨ ਮਨੁੱਖਤਾ ਨੂੰ ਸ਼ੁੱਧ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ: ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ:
ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ  ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਸਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ। ਪ੍ਰਧਾਨ ਕਾਲਕਾ ਨੇ ਕਿਹਾ ਕਿ ਗੁਰਬਾਣੀ ਕੀਰਤਨ ਮਨੁੱਖਤਾ ਨੂੰ ਅੰਦਰੋਂ ਸ਼ੁੱਧ ਕਰਦਾ ਹੈ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਆਤਮਿਕ ਜਾਗਰੂਕਤਾ ਅਤੇ ਗੁਰੂ ਘਰ ਨਾਲ ਜੁੜਾਵ ਸਭ ਤੋਂ ਪ੍ਰਭਾਵਸ਼ਾਲੀ ਮਾਰਗ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਚੜ੍ਹਦੀ ਕਲਾ ਵਾਲਾ ਸਮਾਜ ਰਚਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ, ਗੁਰਬਾਣੀ ਕੀਰਤਨ ਦਾ ਰਸ ਮਾਣਿਆ  ਅਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਨਸ਼ਾ ਮੁਕਤ ਜੀਵਨ ਜੀਊਣ ਦਾ ਸੰਕਲਪ ਕੀਤਾ। ਸਮਾਗਮ ਦੌਰਾਨ ਗੁਰਬਾਣੀ ਦੀਆਂ ਰਸਭਰੀਆਂ ਧੁਨਾਂ ਨਾਲ ਸਾਰਾ ਮਾਹੌਲ ਆਤਮਿਕ ਰੰਗ ਵਿੱਚ ਰੰਗਿਆ ਰਿਹਾ। ਪ੍ਰਧਾਨ ਕਾਲਕਾ ਨੇ ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜਿਕ ਸੁਧਾਰ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਸਾਂਝਾ ਉਪਰਾਲਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ  ਵਿੱਚ ਵੀ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਇਸ ਤਰ੍ਹਾਂ ਦੇ ਆਤਮਿਕ ਅਤੇ ਜਾਗਰੂਕਤਾ ਭਰੇ ਸਮਾਗਮ ਕਰਵਾਉਂਦੀ ਰਹੇਗੀ। ਇਹ ਸਮਾਗਮ ਗੁਰਬਾਣੀ ਦੇ ਪਵਿੱਤਰ ਸੁਰਾਂ ਰਾਹੀਂ ਸਮਾਜ ਨੂੰ ਨਵੀਂ ਸੋਚ, ਨਵੀਂ ਉਮੀਦ ਅਤੇ ਨਵੀਂ ਦਿਸ਼ਾ ਦੇਣ ਵਾਲਾ ਯਾਦਗਾਰੀ ਸਮਾਗਮ ਸਾਬਤ ਹੋਇਆ।

Leave a Reply

Your email address will not be published. Required fields are marked *