Breaking
www.sursaanjh.com > ਚੰਡੀਗੜ੍ਹ/ਹਰਿਆਣਾ > ਕੌਮਾਂਤਰੀ ਮਹਿਲਾ ਦਿਵਸ ਮੌਕੇ ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ

ਕੌਮਾਂਤਰੀ ਮਹਿਲਾ ਦਿਵਸ ਮੌਕੇ ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ:
ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੌਹਾਲੀ ਵਿਖੇ ਅਮਾਰੀ ਵੈਨਟੇਜ ਆਰਕ ਗਰੁੱਪ ਦੇ ਮੈਂਬਰਾਂ ਵੱਲੋਂ ਸਮਾਜ ਵਿੱਚ ਆਪਣਾ ਵਿਲੱਖਣ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਸਮਾਗਮ ਦੌਰਾਨ ਮਹਿਲਾਵਾਂ ਦੀ  ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ  ਦੀ ਸੂ ਕੀਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਗਰੁੱਪ ਦੇ ਮੈਂਬਰ ਸ੍ਰੀ ਟੋਨੀ ਅਤੇ ਹਰਪ੍ਰੀਤ ਸਿੰਘ ਕੋਹਲੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਮਜ਼ਬੂਤ ਨੀਂਹ ਹਨ। ਮਹਿਲਾਵਾਂ ਘਰ-ਪਰਿਵਾਰ ਦੀ ਸੰਭਾਲ ਦੇ ਨਾਲ-ਨਾਲ ਸਿੱਖਿਆ, ਸਿਹਤ, ਪ੍ਰਸ਼ਾਸਨ, ਵਪਾਰ ਅਤੇ ਸਮਾਜਿਕ ਸੇਵਾ ਸਮੇਤ ਹਰ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸ਼ਕਤੀ, ਸਮਰਪਣ ਅਤੇ ਦ੍ਰਿੜ ਇਰਾਦਾ ਸਮਾਜ ਨੂੰ ਅੱਗੇ ਵਧਾਉਣ ਲਈ ਪ੍ਰੇਰਣਾ ਦਾ ਸਰੋਤ ਹੈ।
ਸਮਾਗਮ ਦੌਰਾਨ ਮਹਿਲਾਵਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਅਤੇ ਸਮਾਜ ਨੂੰ ਮਹਿਲਾ ਸਸ਼ਕਤੀਕਰਨ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *