ਦ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਜਿੱਤਿਆ ਸਿਲਵਰ ਮੈਡਲ
ਬੋੜਾਵਾਲ਼ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ:


ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸਿਲਵਰ ਮੈਡਲ ਹਾਸਿਲ ਕੀਤਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਗੱਤਕਾ ਫੈਂਡਰੇਸ਼ਨ (PGA) ਮੁੱਲਾਪੁਰ ਗਰੀਬਦਾਸ ਨਿਊ ਚੰਡੀਗੜ੍ਹ, ਮੁੱਲਾਪੁਰ ਰਤਵਾੜਾ ਸਾਹਿਬ ਗੁਰੂਘਰ ਵਿਖੇ ਕਰਵਾਈ ਗਈ 8ਵੀ ਪੰਜਾਬ ਸਟੇਟ ਗੱਤਕਾ ਅਸੋਸੀਏਸ਼ਨ ਵਿੱਚ ਬੀ.ਸੀ.ਏ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸਿੰਗਲ ਸੋਟੀ ਗੱਤਕਾ ਟੀਮ ਈਵੇਂਟ ਵਿੱਚੋ ਸਟੇਟ ਪੱਧਰ ਵਿੱਚੋਂ ਸਿਲਵਰ ਮੈਡਲ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਡੀਨ ਆਪਰੇਸ਼ਨਜ ਪ੍ਰੋ. ਸੁਰਜਨ ਸਿੰਘ ਨੇ ਕਿਹਾ ਕਿ ਇਹ ਇਸ ਵਿਦਿਆਰਥਣ ਦੀ ਮਿਹਨਤ ਤੇ ਇੱਛਾ-ਸ਼ਕਤੀ ਦਿ ਜਿੱਤ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਵਿਦਿਆਰਥਣ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਲਈ ਬੜੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀ ਵਿਦਿਅਕ,ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਉਚ ਦਰਜੇ ਦੀਆਂ ਪੁਜੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ । ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਕਾਲਜ ਪਹੁੰਚਣ ਤੇ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।

