Breaking
www.sursaanjh.com > ਚੰਡੀਗੜ੍ਹ/ਹਰਿਆਣਾ > ਸਿੱਖਿਆ ਦੇ ਨਵੇਂ ਦਿਸ਼ਾ-ਦ੍ਰਿਸ਼ਟੀ ‘ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ : ਹਰਮੀਤ ਸਿੰਘ ਕਾਲਕਾ ਨੇ ਅਮਰਦੀਪ ਸਿੰਘ ਹਰੀ ਅਤੇ ਟੀਮ ਨਾਲ ਮੀਟਿੰਗ

ਸਿੱਖਿਆ ਦੇ ਨਵੇਂ ਦਿਸ਼ਾ-ਦ੍ਰਿਸ਼ਟੀ ‘ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ : ਹਰਮੀਤ ਸਿੰਘ ਕਾਲਕਾ ਨੇ ਅਮਰਦੀਪ ਸਿੰਘ ਹਰੀ ਅਤੇ ਟੀਮ ਨਾਲ ਮੀਟਿੰਗ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਇਥੇ ਅਮਰਦੀਪ ਸਿੰਘ ਹਰੀ ਅਤੇ ਉਨ੍ਹਾਂ ਦੀ ਟੀਮ ਨਾਲ ਇਕ  ਸਾਰਥਕ ਮੁਲਾਕਾਤ ਹੋਈ। ਇਸ ਮੀਟਿੰਗ ਦੌਰਾਨ ਸਿੱਖਿਆ ਦੇ ਬਦਲਦੇ ਪਰਿਦ੍ਰਿਸ਼, ਨਵੀਂ ਸੋਚ ਅਤੇ ਵਿਦਿਆਰਥੀਆਂ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਦਾਰ ਕਾਲਕਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖਿਆ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ ਰਹਿ ਗਈ, ਸਗੋਂ ਵਿਦਿਆਰਥੀਆਂ ਦੇ ਨੈਤਿਕ ਮੁੱਲਾਂ, ਵਿਚਾਰਧਾਰਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਵਿਕਾਸ ਨਾਲ ਜੁੜੀ ਹੋਈ ਹੈ। ਇਸ ਸੰਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਸੰਸਥਾਵਾਂ ਨੂੰ ਆਧੁਨਿਕਤਾ ਅਤੇ ਮੁੱਲ-ਆਧਾਰਿਤ ਸਿੱਖਿਆ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੀਟਿੰਗ ਵਿੱਚ ਸਿੱਖਿਆ ਖੇਤਰ ਵਿੱਚ ਨਵੀਆਂ ਸੋਚਾਂ, ਨਵੀਨਤਮ ਪਹੁੰਚ ਅਤੇ ਖ਼ਾਲਸਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਯਾਤਰਾ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ  ਵਿਚਾਰ ਕੀਤੇ ਗਏ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਵਿਦਵਾਨ ਲੇਖਕਾਂ ਵੱਲੋਂ ਰਚਿਤ ਮਹੱਤਵਪੂਰਨ ਪੁਸਤਕਾਂ – “The Mind is a Labyrinth With Three Keys” (ਲੇਖਕ ਗੁਰਦੀਪ ਹਰੀ) ਅਤੇ “The Sins of Education” (ਲੇਖਕ ਰਤਨਜੀਤ ਐਸ. ਸੋਂਧੇ ਅਤੇ ਗੁਰਦੀਪ ਹਰੀ) – ਦੀਆਂ ਕਾਪੀਆਂ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਇਹ ਪੁਸਤਕਾਂ ਸਿੱਖਿਆ ਪ੍ਰਣਾਲੀ ਦੀ ਡੂੰਘਾਈ ਨਾਲ ਗਿਆਨ ਦੇਂਦੀਆਂ ਹਨ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਦਵਾਨਾਂ ਅਤੇ ਅਧਿਆਪਕਾਂ ਲਈ ਬਹੁਤ ਲਾਭਕਾਰੀ ਸਾਬਤ ਹੋਣਗੀਆਂ। ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਿੱਖ ਨੌਜਵਾਨਾਂ ਨੂੰ ਗਿਆਨ, ਚਰਿਤਰ ਅਤੇ ਆਤਮਿਕ ਮੁੱਲਾਂ ਨਾਲ ਜੋੜਨ  ਲਈ ਇਸ ਤਰ੍ਹਾਂ ਦੀਆਂ ਰਚਨਾਤਮਕ ਚਰਚਾਵਾਂ ਅਤੇ ਸਾਂਝੇ ਯਤਨਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਦੀ ਰਹੇਗੀ।

Leave a Reply

Your email address will not be published. Required fields are marked *