Breaking
www.sursaanjh.com > ਅੰਤਰਰਾਸ਼ਟਰੀ > ਮੁੱਖ ਸਕੱਤਰ, ਪੰਜਾਬ ਵੱਲੋਂ ਖੂਨਦਾਨ ਕੈਂਪ ਦਾ ਪੋਸਟਰ ਜਾਰੀ – ਸਕੱਤਰੇਤ ਵਿਖੇ ਖੂਨਦਾਨ ਕੈਂਪ 19 ਮਾਰਚ ਨੂੰ – ਮਲਕੀਅਤ ਸਿੰਘ ਔਜਲਾ

ਮੁੱਖ ਸਕੱਤਰ, ਪੰਜਾਬ ਵੱਲੋਂ ਖੂਨਦਾਨ ਕੈਂਪ ਦਾ ਪੋਸਟਰ ਜਾਰੀ – ਸਕੱਤਰੇਤ ਵਿਖੇ ਖੂਨਦਾਨ ਕੈਂਪ 19 ਮਾਰਚ ਨੂੰ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਾਰਚ:
ਪੰਜਾਬ ਸਿਵਲ ਸਕੱਤਰੇਤ-2, ਸੈਕਟਰ 9 ਚੰਡੀਗੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 19 ਮਾਰਚ ਨੂੰ ਪੰਜਾਬ ਸਟੇਟ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ, ਪੀ.ਸੀ.ਐਸ. ਆਫੀਸਰਜ਼ ਐਸੋਸੀਏਸ਼ਨ, ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਅਤੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਮੁੱਖ ਸਕੱਤਰ, ਪੰਜਾਬ ਸ਼੍ਰੀ ਕੇ.ਏ.ਪੀ. ਸਿਨਹਾ, ਆਈ.ਏ.ਐਸ. ਵੱਲੋਂ ਕੀਤਾ ਜਾਵੇਗਾ।  ਉਹਨਾਂ ਵੱਲੋਂ ਇਸ ਕੈਂਪ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਇਹ ਕਾਰਜ ਇੱਕ ਵੱਡਮੁੱਲਾ ਕਾਰਜ ਹੈ, ਕਿਉਂਕਿ ਖੂਨਦਾਨੀਆਂ ਵੱਲੋਂ ਦਾਨ ਕੀਤੇ ਖੂਨ ਨਾਲ ਕਈ ਬੇਸ਼ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।
ਉਹਨਾਂ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਚੰਡੀਗੜ ਦੀ ਬਲੱਡ ਬੈਂਕ ਟੀਮ ਸਵੈ-ਇੱਛਾ ਨਾਲ ਇਹ ਕਾਰਜ ਕਰੇਗੀ। ਖੂਨਦਾਨ ਕਰਨ ਵਾਲ਼ੀਆਂ ਸ਼ਖਸੀਅਤਾਂ ਨੂੰ ਪ੍ਰਸੰਸਾ-ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਮੁਲਾਜਮ ਆਗੂ ਸੁਖਚੈਨ ਖਹਿਰਾ, ਪਰਮਦੀਪ ਸਿੰਘ ਭਬਾਤ, ਸ਼ੁਸ਼ੀਲ ਕੁਮਾਰ ਫੌਜੀ, ਮਲਕੀਤ ਸਿੰਘ ਔਜਲਾ, ਬਲਰਾਜ ਸਿੰਘ ਦਾਊਂ, ਚਰਨਿੰਦਰ ਰਾਏ, ਸਿਕੰਦਰ ਸਿੰਘ ਅਤੇ ਸੁਰਜੀਤ ਸੁਮਨ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਸ਼੍ਰੀ ਕੇ.ਏ.ਪੀ.ਸਿਨਹਾ, ਆਈ.ਏ.ਐਸ., ਮੁੱਖ ਸਕੱਤਰ, ਪੰਜਾਬ ਖੂਨਦਾਨ ਕੈਂਪ ਸਬੰਧੀ ਪੋਸਟਰ ਰਲੀਜ਼ ਕਰਦੇ ਹੋਏ।

Leave a Reply

Your email address will not be published. Required fields are marked *