Breaking
www.sursaanjh.com > ਚੰਡੀਗੜ੍ਹ/ਹਰਿਆਣਾ > ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਨਿਰਵੈਰ ਖ਼ਾਲਸਾ ਜੱਥਾ ਯੂ.ਕੇ. ਦੇ ਪ੍ਰਮੁੱਖ ਭਾਈ ਹਰਿੰਦਰ ਸਿੰਘ ਵੱਲੋਂ ਸ. ਹਰਮੀਤ ਸਿੰਘ ਕਾਲਕਾ ਨਾਲ ਦੁੱਖ ਸਾਂਝਾ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਨਿਰਵੈਰ ਖ਼ਾਲਸਾ ਜੱਥਾ ਯੂ.ਕੇ. ਦੇ ਪ੍ਰਮੁੱਖ ਭਾਈ ਹਰਿੰਦਰ ਸਿੰਘ ਵੱਲੋਂ ਸ. ਹਰਮੀਤ ਸਿੰਘ ਕਾਲਕਾ ਨਾਲ ਦੁੱਖ ਸਾਂਝਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ:
ਪੰਜਾਬ ਦੇ ਰਾਜ ਸਭਾ ਮੈਂਬਰ ਸ. ਸਤਨਾਮ ਸਿੰਘ ਸੰਧੂ ਨੇ ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਸੰਧੂ ਨੇ ਇਸ ਦੁਖਦਾਈ ਘੜੀ ਦੌਰਾਨ ਸ. ਹਰਮੀਤ ਸਿੰਘ ਕਾਲਕਾ ਅਤੇ ਸਮੂਹ ਪਰਿਵਾਰ ਨਾਲ ਦਿੱਲੀ ਹਮਦਰਦੀ ਪ੍ਰਗਟ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦਾ ਬਲ ਬਖ਼ਸ਼ੇ।
ਇਸ ਮੌਕੇ ਉਨ੍ਹਾਂ ਮਾਤਾ ਜੀ ਦੀ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਵੀ ਕੀਤੀ। ਇਸ ਤੋਂ ਇਲਾਵਾ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਨਿਰਵੈਰ ਖ਼ਾਲਸਾ ਜੱਥਾ ਯੂ.ਕੇ. ਦੇ ਪ੍ਰਮੁੱਖ ਭਾਈ ਹਰਿੰਦਰ ਸਿੰਘ ਜੀ ਵੱਲੋਂ ਵੀ ਅੱਜ ਇੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਅਤੇ ਅਫਸੋਸ ਪ੍ਰਗਟ ਕੀਤਾ। ਭਾਈ ਹਰਿੰਦਰ ਸਿੰਘ ਜੀ ਨੇ ਕਿਹਾ ਕਿ ਮਾਤਾ ਪ੍ਰੀਤ ਮੋਹੀਨੀ ਕੌਰ ਜੀ ਦਾ ਸੰਸਾਰ ਤੋਂ ਵਿਛੋੜਾ ਪਰਿਵਾਰ ਲਈ ਅਤਿ ਦੁਖਦਾਈ ਅਤੇ ਸਮਾਜ ਅਤੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਭਰੇ ਸਮੇਂ ਦੌਰਾਨ ਸ. ਹਰਮੀਤ ਸਿੰਘ ਕਾਲਕਾ ਅਤੇ ਸਮੂਹ ਪਰਿਵਾਰ ਨਾਲ ਆਪਣੀ ਪੂਰੀ ਸਾਂਝ ਅਤੇ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

Leave a Reply

Your email address will not be published. Required fields are marked *