ਸਰਕਾਰ ਦੇ ਸ਼ਾਨਦਾਰ 4 ਸਾਲ; ਭਗਵੰਤ ਸਿੰਘ ਮਾਨ ਦੇ ਨਾਲ: ਪ੍ਰੋਗਰਾਮ ਸੰਵਾਦ ਆਯੋਜਿਤ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ:


‘ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਹੀ ਖੁਸ਼ ਅਤੇ ਤਸੱਲੀ ਭਰੇ ਮੂਡ ਵਿੱਚ ਹਨ, ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਲੋਕਾਂ ਦੀਆਂ ਉਮੀਦਾਂ ਉੱਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ’ ਇਹ ਗੱਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ. ਵਿਧਾਇਕ ਕੁਲਵੰਤ ਸਿੰਘ ਅੱਜ ਫੇਜ਼-1 ਵਿਖੇ “ਸਰਕਾਰ ਦੇ ਸ਼ਾਨਦਾਰ 4 ਸਾਲ – ਭਗਵੰਤ ਮਾਨ ਦੇ ਨਾਲ” ਦੇ ਤਹਿਤ ਰੱਖੇ ਗਏ ਸੰਵਾਦ ਦੇ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਚਰਚਾ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 4 ਸਾਲਾਂ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਜੋ ਵਾਅਦੇ ਅਤੇ ਜੋ ਗਰੰਟੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨਾਲ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪੂਰਾ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਦੇ ਸਰਪੱਖੀ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਲੋਕਾਂ ਨੂੰ ਦਿੱਤੀ ਗਈ। ਇਸ ਤੋਂ ਇਲਾਵਾ 50 ਹਜ਼ਾਰ ਤੋਂ ਵੀ ਵੱਧ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਵੱਡੇ ਪੱਧਰ ਤੇ ਪੱਕੇ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਹੋਂਦ ਵਿੱਚ ਆਉਂਦੇ ਸਾਰ ਕੁਝ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਬਿਜਲੀ ਦੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕੀਤੀ ਗਈ, ਜਿਸ ਦੇ ਚਲਦਿਆਂ ਅੱਜ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਥਾਂ-ਥਾਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ ਵਧੀਆ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਮਰੀਜ਼ ਪਹੁੰਚ ਕੇ ਆਪਣੀ ਸਿਹਤ ਨਾਲ ਸੰਬੰਧਿਤ ਮਾਹਰ ਡਾਕਟਰਾਂ ਦੀ ਟੀਮ ਤੋਂ ਜਾਂਚ ਕਰਵਾਉਂਦੇ ਹਨ। ਇੱਥੇ ਉਹਨਾਂ ਦੇ ਜਿੱਥੇ ਮੁਫਤ ਲੋੜੀਂਦੇ ਜ਼ਰੂਰੀ ਟੈਸਟ ਕੀਤੇ ਜਾਂਦੇ ਹਨ, ਉੱਥੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ।
ਇਸ ਤੋਂ ਇਲਾਵਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਦੇ ਯੂਥ ਨੂੰ ਖੇਡਾਂ ਵੱਲ ਪਾਉਣ ਲਈ ਵੱਡੇ ਪੱਧਰ ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ, ਤਾਂ ਕਿ ਇੱਕ ਤੰਦਰੁਸਤ ਪੰਜਾਬ ਬਣਾਉਣ ਦੀ ਮੁਹਿੰਮ ਦੇ ਤਹਿਤ ਸੂਬੇ ਦੇ ਸੂਬੇ ਦਾ ਯੂਥ ਵਿੰਗ ਖੇਡ ਮੈਦਾਨ ਵੱਲ ਨੂੰ ਚੱਲ ਪਵੇ, ਉਹਨਾਂ ਕਿਹਾ ਕਿ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ‘ਤੇ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੋਹਾਲੀ ਵਿੱਚ ਸ਼ਹਿਰ ਦੀ ਬਿਊਟੀਫਿਕੇਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਖਾਸ ਕਰਕੇ ਟਰੈਫਿਕ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਕਈ ਚੌਂਕ ਬਣ ਚੁੱਕੇ ਹਨ ਅਤੇ ਕਈਆਂ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ 60 ਤੋਂ ਵੀ ਵੱਧ ਬੱਸਾਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਿਰ, ਜਲਿਆਂਵਾਲਾ ਬਾਗ, ਰਾਮ ਤੀਰਥ ਵਾਲਮੀਕੀ ਮੰਦਰ ਅਤੇ ਵਾਹਗਾ ਬਾਰਡਰ ਜਾ ਕੇ ਆ ਰਹੇ ਹਨ ਅਤੇ ਸੰਗਤੀ ਰੂਪ ਵਿੱਚ ਇੰਨੀ ਵੱਡੀ ਪੱਧਰ ‘ਤੇ ਲੋਕਾਂ ਦਾ ਤੀਰਥ ਸਥਾਨ ‘ਤੇ ਜਾਣਾ ਪੰਜਾਬ ਦੇ ਲੋਕਾਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਮਜਬੂਤ ਕਰਨ ਵੱਲ ਚੁੱਕਿਆ ਗਿਆ ਵੱਡਾ ਕਦਮ ਹੈ। ਇਸ ਮੌਕੇ ਕੌਂਸਲਰ ਗੁਰਮੀਤ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਹਰਵਿੰਦਰ ਸਿੰਘ- ਬਲਾਕ ਪ੍ਰਧਾਨ, ਗੁਰਮੁਖ ਸਿੰਘ ਸੋਹਲ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਗੁਰਵਿੰਦਰ ਸਿੰਘ ਬਿੰਕੀ, ਧਰਮਪ੍ਰੀਤ ਸਿੰਘ, ਬਲਜੀਤ ਸਿੰਘ ਹੈਪੀ, ਸ਼ਰਨਜੀਤ ਕੌਰ- ਬਲਾਕ ਪ੍ਰਧਾਨ, ਰੇਨੂ ਸੂਦ- ਬਲਾਕ ਕੋਆਰਡੀਨੇਟਰ ਮਹਿਲਾ ਵਿੰਗ, ਹਰਮੀਤ ਸਿੰਘ- ਯੂਥ ਕੋਆਰਡੀਨੇਟਰ, ਪਰਗਟ ਸਿੰਘ, ਸੁਖਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਵਿੰਦਰ ਪਾਲ ਸਿੰਘ ਮੋਹਾਲੀ, ਗੁਰ ਫਤਿਹ ਸਿੰਘ ਗਿੱਲ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਕੁਲਵੰਤ ਸਿੰਘ – ‘ਸਰਕਾਰ ਦੇ ਸ਼ਾਨਦਾਰ 4 ਸਾਲ-ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਦੌਰਾਨ।

