Breaking
www.sursaanjh.com > ਅੰਤਰਰਾਸ਼ਟਰੀ > ਉਸਤਾਦ ਗ਼ਜ਼ਲਗੋ ਸ੍ਰੀ ਗੁਰਦਿਆਲ ਰੌਸ਼ਨ ਨੂੰ ਪ੍ਰਦਾਨ ਕੀਤਾ ਜਾਵੇਗਾ ਬਾਵਾ ਬਲਵੰਤ ਯਾਦਗਾਰੀ ਐਵਾਰਡ – ਇੰਜ. ਜਸਪਾਲ ਸਿੰਘ ਦੇਸੂਵੀ

ਉਸਤਾਦ ਗ਼ਜ਼ਲਗੋ ਸ੍ਰੀ ਗੁਰਦਿਆਲ ਰੌਸ਼ਨ ਨੂੰ ਪ੍ਰਦਾਨ ਕੀਤਾ ਜਾਵੇਗਾ ਬਾਵਾ ਬਲਵੰਤ ਯਾਦਗਾਰੀ ਐਵਾਰਡ – ਇੰਜ. ਜਸਪਾਲ ਸਿੰਘ ਦੇਸੂਵੀ

ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 26 ਮਾਰਚ:

ਉਸਤਾਦ ਗ਼ਜ਼ਲਗੋ ਸ੍ਰੀ ਗੁਰਦਿਆਲ ਰੌਸ਼ਨ ਨੂੰ ਬਾਵਾ ਬਲਵੰਤ ਯਾਦਗਾਰੀ ਐਵਾਰਡ 28 ਮਾਰਚ, 2026 ਨੂੰ ਸਵੇਰੇ 9.30 ਵਜੇ ਤੋਂ 1.00 ਵਜੇ ਤੱਕ, ਚੰਡੀਗੜ੍ਹ ਮਿਊਜ਼ੀਅਮ ਐਂਡ ਆਰਟ ਗੈਲਰੀ, ਆਡੀਟੋਰੀਅਮ ਹਾਲ, ਸੈਕਟਰ 10, ਚੰਡੀਗੜ੍ਹ ਵਿਖੇ ਹੋ ਰਹੇ ਸਮਾਗਮ ਦੌਰਾਨ ਪ੍ਰਦਾਨ ਕੀਤਾ ਜਾਵੇਗਾ।

ਇਸ ਸਬੰਧੀ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਦੇ ਚੇਅਰਮੈਨ ਇੰਜ. ਜਸਪਾਲ ਸਿੰਘ ਦੇਸੂਵੀ ਅਤੇ ਜਨਰਲ ਸਕੱਤਰ ਭਗਤ ਰਾਮ ਰੰਗਾਰਾ ਨੇ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਸਰਬਜੀਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਲਖਵਿੰਦਰ ਜੌਹਲ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਨਿੱਘਾ ਸੱਦਾ ਦਿੱਤਾ ਹੈ।

Leave a Reply

Your email address will not be published. Required fields are marked *