ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ:


ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ, ਸਾਬਕਾ ਡਾਇਰੈਕਟਰ, ਪੰਜਾਬ ਮੰਡੀ ਬੋਰਡ ਨੇ ਸੀਨੀਅਰ ਅਕਾਲੀ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਡੇ ਭਰਾ ਸ੍ਰੀ ਹਰੀ ਸਿੰਘ ਚੰਦੂਮਾਜਰਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਡਹੇੜੀ ਨੇ ਚੰਦੂਮਾਜਰਾ ਦੇ ਗ੍ਰਹਿ ਮੋਹਾਲੀ ਜਾ ਕੇ ਉਚੇਚੇ ਤੌਰ ‘ਤੇ ਮਿਲ ਕੇ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਇਸ ਘਾਟ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰਨ, ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਬਡਹੇੜੀ ਨੇ ਦੱਸਿਆ ਕਿ ਬਡਹੇੜੀ ਅਤੇ ਚੰਦੂਮਾਜਰਾ ਪਰਿਵਾਰ ਦੀ ਸਾਂਝ 1983 ਵਿੱਚ ਬਣੀ, ਜਿਸ ਸਮੇਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਨ ਅਤੇ ਮਰਹੂਮ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਤ ਹਰਚੰਦ ਸਿੰਘ ਲੌਂਗੋਵਾਲ਼ ਨੇ ਮੈਨੂੰ ਸੰਤ ਅਜੀਤ ਸਿੰਘ ਪ੍ਰਵਾਰ ਵਿਛੋੜਾ ਜ਼ਿਲ੍ਹਾ ਜਥੇਦਾਰ ਰੋਪੜ ਅਕਾਲੀ ਜਥਾ ਦੀ ਸਿਫਾਰਸ਼ ‘ਤੇ ਮੁਹਾਲੀ ਨੂੰ ਸਰਕਲ ਬਣਾ ਕੇ ਅਹੁਦਾ ਦਿੱਤਾ ਅਤੇ ਬਾਅਦ ਵਿੱਚ ਸਰਕਲ ਪ੍ਰਧਾਨ ਨਿਯੁਕਤ ਕੀਤਾ ਸੀ।

