Breaking
www.sursaanjh.com > ਅੰਤਰਰਾਸ਼ਟਰੀ > ਵਿਸ਼ਵ ਪੰਜਾਬੀ  ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ‘ਟੂ-ਇਨ-ਵਨ’ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ

ਵਿਸ਼ਵ ਪੰਜਾਬੀ  ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ‘ਟੂ-ਇਨ-ਵਨ’ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ:

ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੰਸਥਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਵਿਖੇ ਇਕ ਸ਼ਾਨਦਾਰ ਟੂ-ਇਨ-ਵਨ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਸ੍ਰੀ ਰਾਜ ਕੁਮਾਰ ਸਾਹੋਵਾਲੀਆ, ਸਾਬਕਾ ਡਿਪਟੀ ਸੈਕਟਰੀ ਪੰਜਾਬ ਸਰਕਾਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਸ੍ਰੀ ਬਾਬੂ ਰਾਮ ਦੀਵਾਨਾ ਵਲੋਂ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ  ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਸ਼ਾਮਲ ਸਨ। ਸਮਾਗਮ ਦੀ ਸ਼ੁਰੂਆਤ ਜਗਤਾਰ ਸਿੰਘ ਜੋਗ ਵਲੋਂ ਪ੍ਰਿੰ. ਬਹਾਦਰ ਸਿੰਘ ਗੋਸਲ ਰਚਿਤ ਗੀਤ ਗਾ ਕੇ ਕੀਤਾ ਗਿਆ। ਇਸ ਤੋਂ ਬਾਅਦ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਮੁੱਖ ਮਹਿਮਾਨ ਅਤੇ ਦੂਜੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਕਿਹਾ ਕਿ ਅੱਜ ਦੇ ਸਮਾਗਮ ਦੀ ਮਨੁੱਖਤਾ ਦੇ ਭਲੇ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਅੱਜ ਦੇ ਸਮਾਗਮ ਦੇ ਪਹਿਲੇ ਪੜਾਅ ਵਿਚ ਸੰਸਾਰ ਵਿਚ ਚੱਲ ਰਹੇ ਇਰਾਨ, ਇਜ਼ਰਾਇਲ-ਅਮਰੀਕਾ ਯੁੱਧ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਅਤੇ ਸੰਸਾਰ ਅਮਨ ਦੇ ਹੱਕ ਵਿਚ ਨਾਹਰੇ ਲਗਾਏ ਗਏ। ਸਮਾਗਮ ਦੇ ਦੂਜੇ ਪੜਾਅ ਵਿਚ ਸੰਸਥਾ ਦੇ ਸਮੂਹ ਅਹੁਦੇਦਾਰਾਂ ਵਲੋਂ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ‘‘ਦਿਸ਼ਾ ਇੰਡੀਆÓÓ ਅਵਾਰਡ ਮਿਲਣ ਤੇ ਸਨਮਾਨਿਤ ਕੀਤਾ ਗਿਆ। ਪਿਛਲੇ ਦਿਨੀਂ ਹਰਿਆਣੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵਲੋਂ ਇਹ ਅਵਾਰਡ ਪ੍ਰਿੰ. ਗੋਸਲ ਨੂੰ ਪ੍ਰਦਾਨ ਕੀਤਾ ਗਿਆ ਸੀ।ਸਭਾ ਦੇ ਸਮੂਹ ਮੈਂਬਰਾਂ ਵਲੋਂ ਪ੍ਰਿੰ. ਗੋਸਲ ਨੂੰ ਮੋਮੈਂਟੋ, ਸ਼ਾਲ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ।

ਸਮਾਗਮ ਵਿਚ ਇਕ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਜਿਨ੍ਹਾਂ ਕਵੀਆਂ ਨੇ ਭਾਗ ਲਿਆ ਉਨ੍ਹਾਂ ਵਿੱਚ ਬਾਬੂ ਰਾਮ ਦੀਵਾਨਾ, ਰਾਜ ਕੁਮਾਰ ਸਾਹੋਵਾਲੀਆ, ਬਹਾਦਰ ਸਿੰਘ ਗੋਸਲ, ਧਿਆਨ ਸਿੰਘ ਕਾਹਲੋਂ, ਪਿਆਰਾ ਸਿੰਘ ਰਾਹੀਂ, ਡਾ. ਪੰਨਾ ਲਾਲ ਮੁਸਤਫਾਬਾਦੀ, ਜਗਤਾਰ ਸਿੰਘ ਜੋਗ, ਅਵਤਾਰ ਸਿੰਘ ਮਹਿਤਪੁਰੀ, ਰਾਜਿੰਦਰ ਸਿੰਘ ਧੀਮਾਨ, ਡਾ. ਸੰਗੀਤਾ ਸ਼ਰਮਾ ਕੁੰਦਰਾ, ਰਾਜਵਿੰਦਰ ਸਿੰਘ ਗੱਡੂ, ਪਾਲ ਅਜਨਬੀ ਅਤੇ ਬਲਵਿੰਦਰ ਸਿੰਘ ਧਾਰੀਵਾਲ ਵੀ ਹਾਜ਼ਰ ਸਨ। ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਉਨ੍ਹਾਂ ਨੂੰ ਸੰਸਥਾ ਵਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ ਗਿਆ ਅਤੇ ਸਮੂਹ ਸਾਹਿਤਕਾਰਾਂ ਅਤੇ ਕਵੀਆਂ ਨੂੰ ਵਿਸ਼ਵ ਸ਼ਾਂਤੀ ਲਈ ਇੱਕ ਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਗੱਲ ਤੇ ਖੁਸ਼ੀ ਪ੍ਰਗਟ ਕੀਤੀ ਕਿ ਬਹੁਤ ਸਾਰੇ ਕਵੀਆਂ ਨੇ ਸੰਸਾਰ ਵਿੱਚ ਅਮਨ ਸ਼ਾਂਤੀ ਲਈ ਕਵਿਤਾਵਾਂ ਪੇਸ਼ ਕੀਤੀਆਂ ਜੋ ਸਮੇਂ ਦੀ ਲੋੜ ਹੈ। ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸਮੂਹ ਮੈਂਬਰਾਂ ਵਲੋਂ ਜੰਗਬਾਜ਼ਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਜੰਗ ਤੁਰੰਤ ਬੰਦ ਕੀਤੀ ਜਾਵੇ ਅਤੇ ਮਨੁੱਖਤਾ ਦੇ ਘਾਣ ਤੇ ਰੋਕ ਲਗਾਈ ਜਾਵੇ। ਡਾ. ਸੰਗੀਤਾ ਸ਼ਰਮਾ ਕੁੰਦਰਾ ਵਲੋਂ ਆਏ ਸਾਰੇ ਕਵੀਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਅਵਤਾਰ ਸਿੰਘ ਮਹਿਤਪੁਰੀ ਵਲੋਂ ਬਾਖੂਬੀ ਨਿਭਾਇਆ ਗਿਆ।

Leave a Reply

Your email address will not be published. Required fields are marked *