Breaking
www.sursaanjh.com > ਚੰਡੀਗੜ੍ਹ/ਹਰਿਆਣਾ > ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰ. ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਸ੍ਰ. ਕਾਲਕਾ ਜੀ ਨੇ ਕਿਹਾ ਕਿ ਸ੍ਰ. ਖੁਰਾਨਾ ਵਰਗੀਆਂ ਸਮਰਪਿਤ, ਸੰਘਰਸ਼ਸ਼ੀਲ ਅਤੇ ਪੰਥਕ ਸੋਚ ਵਾਲੀਆਂ ਸ਼ਖ਼ਸੀਅਤਾਂ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨ ਨਾਲ ਸੰਸਥਾ ਦੀ ਤਾਕਤ ਵਿੱਚ ਵਾਧਾ ਹੁੰਦਾ ਹੈ ਅਤੇ ਸੰਗਤ ਦੀ ਨਿਸ਼ਕਾਮ ਸੇਵਾ ਦੇ ਉਦੇਸ਼ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸ੍ਰ. ਖੁਰਾਨਾ  ਦੇ ਤਜਰਬੇ, ਸਮਾਜਿਕ ਜੁੜਾਅ ਅਤੇ ਸੇਵਾਭਾਵ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਤਾਕਤ  ਮਿਲੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਦਾ ਤੋਂ ਹੀ ਪੰਥ ਅਤੇ ਸੰਗਤ ਦੀ ਨਿਸ਼ਕਾਮ ਸੇਵਾ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਕੌਮੀ ਏਕਤਾ ਦੇ ਮਹਾਨ ਉਦੇਸ਼ਾਂ ਲਈ ਵਚਨਬੱਧ ਰਹੀ ਹੈ ਅਤੇ ਇਸ ਪਵਿੱਤਰ ਮਿਸ਼ਨ ਨੂੰ ਅੱਗੇ ਵਧਾਉਣ ਲਈ ਸਾਰੇ ਸਮਰਪਿਤ ਸਾਥੀਆਂ ਦਾ ਸਵਾਗਤ ਹੈ।  ਸ੍ਰ. ਕਾਲਕਾ ਨੇ ਆਸ ਪ੍ਰਗਟਾਈ ਕਿ ਰਵਿੰਦਰ ਸਿੰਘ ਖੁਰਾਨਾ ਨਾਲ ਮਿਲ ਕੇ ਦਲ ਪੰਥਕ ਸੇਵਾ ਦੇ ਕਾਰਜਾਂ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗਾ ਅਤੇ ਸੰਗਤ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ।

Leave a Reply

Your email address will not be published. Required fields are marked *