Breaking
www.sursaanjh.com > ਚੰਡੀਗੜ੍ਹ/ਹਰਿਆਣਾ > ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ – ਮਿਸਲ ਸਤਲੁਜ ਵੱਲੋਂ ਏਡੀਸੀ ਗੀਤਿਕਾ ਸਿੰਘ ਨੂੰ ਮੰਗ ਪੱਤਰ

ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ – ਮਿਸਲ ਸਤਲੁਜ ਵੱਲੋਂ ਏਡੀਸੀ ਗੀਤਿਕਾ ਸਿੰਘ ਨੂੰ ਮੰਗ ਪੱਤਰ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਪ੍ਰੈਲ:
ਪੰਜਾਬ ਦੇ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਜਥੇਬੰਦੀ ਮਿਸਲ ਸਤਲੁਜ ਵੱਲੋਂ ਅੱਜ ਗੀਤਿਕਾ ਸਿੰਘ (ਏਡੀਸੀ, ਮੋਹਾਲੀ) ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਸਬੰਧੀ ਇੱਕ  ਮੰਗ ਪੱਤਰ ਸੌਂਪਿਆ ਗਿਆ। ਮਿਸਲ ਸਤਲੁਜ ਦੇ ਪ੍ਰਤੀਨਿਧ ਮੰਡਲ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਵਰਗੀਆਂ ਅਹਿਮ ਸਥਾਨਕ ਸੰਸਥਾਵਾਂ ਲੋਕਤੰਤਰ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ, ਜਿਨ੍ਹਾਂ ਦੀ ਸਮੇਂ-ਸਿਰ ਚੋਣ ਪ੍ਰਕਿਰਿਆ ਰਾਹੀਂ ਹੀ ਲੋਕਾਂ ਦੀ ਭਾਗੀਦਾਰੀ ਅਤੇ ਇਲਾਕੇ ਦੇ ਵਿਕਾਸ ਦੀ ਰਫ਼ਤਾਰ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੰਬੇ ਸਮੇਂ ਤੋਂ ਲੰਬਿਤ ਪਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੁਰੰਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੀ ਨੁਮਾਇੰਦਗੀ ਚੁਣਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੋ ਸਕੇ।
ਇਸ ਮੌਕੇ ਮਿਸਲ ਸਤਲੁਜ ਦੇ ਨੌਜਵਾਨ ਆਗੂਆਂ ਨੇ ਵੀ ਜ਼ਿਲ੍ਹਾ ਪੱਧਰ ‘ਤੇ ਲੋਕਤੰਤਰਕ ਪ੍ਰਣਾਲੀ ਨੂੰ ਸਰਗਰਮ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਦੀ ਸਰਗਰਮੀ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਇਸ ਪ੍ਰਤੀਨਿਧ ਮੰਡਲ ਵਿੱਚ ਗੁਰਬੀਰ ਸਿੰਘ ਧੀਰਾ (ਯੂਥ ਪ੍ਰਧਾਨ, ਜ਼ਿਲ੍ਹਾ ਮੋਹਾਲੀ), ਬਲਜੀਤ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ ਸਮੇਤ ਹੋਰ ਨੌਜਵਾਨ ਸਾਥੀ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *