Breaking
www.sursaanjh.com > ਚੰਡੀਗੜ੍ਹ/ਹਰਿਆਣਾ > ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਿਨੋਂ-ਦਿਨ ਮਜ਼ਬੂਤੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਅੱਜ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਭਰੋਸੇ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਸਰਦਾਰ ਕਾਲਕਾ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਲੋਕ-ਹਿਤੈਸ਼ੀ ਕਾਰਜਾਂ ਅਤੇ ਗੁਰੂ ਘਰਾਂ ਦੀ ਨਿਸ਼ਕਾਮ ਸੇਵਾ ਤੋਂ ਪ੍ਰਭਾਵਿਤ ਹੋ ਕੇ ਸੰਗਤਾਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵਾਰਡ ਨੰਬਰ 15 ਸਮੇਤ ਦਿੱਲੀ ਦੇ ਵੱਖ ਵੱਖ ਇਲਾਕਿਆਂ ਤੋਂ ਆਏ ਨੌਜਵਾਨਾਂ ਦੀ ਇਹ ਟੀਮ ਪਾਰਟੀ ਲਈ ਇੱਕ ਨਵੀਂ ਊਰਜਾ ਅਤੇ ਦ੍ਰਿੜਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਰੇ ਆਪਣੇ-ਆਪਣੇ ਖੇਤਰਾਂ ਵਿੱਚ ਮਕਾਮ ਰੱਖਣ ਵਾਲੇ, ਸਮਾਜ ਸੇਵਾ ਅਤੇ ਗੁਰੂ ਪੰਥ ਨਾਲ ਜੁੜੇ ਹੋਏ ਵਿਅਕਤੀ ਹਨ, ਜਿਨ੍ਹਾਂ ਦਾ ਤਜਰਬਾ ਅਤੇ ਸਮਰਪਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਨੂੰ ਹੋਰ ਮਜ਼ਬੂਤ ਬਣਾਏਗਾ।
ਸਰਦਾਰ ਕਾਲਕਾ ਨੇ ਵਿਸ਼ੇਸ਼ ਤੌਰ ‘ਤੇ ਸਰਦਾਰ ਗੁਰਦੇਵ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਪ੍ਰੇਰਨਾ ਨਾਲ ਇਹ ਨੌਜਵਾਨ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜੇ। ਉਨ੍ਹਾਂ ਨੇ ਸ਼ਮੂਲੀਅਤ ਕਰਨ ਵਾਲੇ ਸਾਰੇ ਨੌਜਵਾਨਾਂ ਅਮਰਿੰਦਰ ਸਿੰਘ, ਅੰਮ੍ਰਿਤ ਸਿੰਘ, ਖੁਸ਼ਵਿੰਦਰ ਸਿੰਘ, ਗਗਨ ਸਿੰਘ, ਅਮਨ ਸਿੰਘ, ਮਨੀਕਰਨ ਸਿੰਘ, ਜਗਪ੍ਰੀਤ ਸਿੰਘ ਬਿੰਦਰਾ, ਦਿਵ ਕਰਨ ਸਿੰਘ, ਨਵਨੀਤ ਸਿੰਘ, ਰੌਣਕ ਸਿੰਘ, ਈਸ਼ਮੀਤ ਸਿੰਘ, ਅਭੀਜੀਤ ਸਿੰਘ, ਅਮਰਜੀਤ ਸਿੰਘ, ਹਮਰਾਜ ਸਿੰਘ, ਹਰਿੰਦਰ ਸਿੰਘ, ਹਰਨੂਰ ਸਿੰਘ ਅਤੇ ਈਸ਼ਰ ਸਿੰਘ ਸੇਠੀ ਆਦਿ ਦਾ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਿਲ ਹੋਣ ‘ਤੇ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸਰਪ੍ਰਸਤ ਸਰਦਾਰ ਰਵਿੰਦਰ ਸਿੰਘ ਖੁਰਾਣਾ ਅਤੇ ਜਨਰਲ ਸਕੱਤਰ ਸਰਦਾਰ ਸਤਪਾਲ ਸਿੰਘ ਮੰਗਾ ਵੀ ਮੌਜੂਦ ਸਨ। ਸਰਦਾਰ ਕਾਲਕਾ ਨੇ ਉਨ੍ਹਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਅਤੇ ਯਤਨਾਂ ਨਾਲ ਇਹ ਸ਼ਮੂਲੀਅਤ ਸੰਭਵ ਹੋਈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਨੌਜਵਾਨਾਂ ਦੀ ਇਹ ਸ਼ਮੂਲੀਅਤ ਸ਼ੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਹੋਰ ਉੱਚਾਈਆਂ ‘ਤੇ ਲੈ ਕੇ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਮਾਜਿਕ, ਧਾਰਮਿਕ ਅਤੇ ਲੋਕ-ਹਿਤੈਸ਼ੀ ਕਾਰਜਾਂ ਵਿੱਚ ਮਹਤਵਪੂਰਨ ਭੂਮਿਕਾ ਨਿਭਾਉਂਦਾ ਰਹੇਗਾ।

Leave a Reply

Your email address will not be published. Required fields are marked *