Breaking
www.sursaanjh.com > ਚੰਡੀਗੜ੍ਹ/ਹਰਿਆਣਾ > ਕਰੀਅਰ ਗਾਈਡੈਂਸ ਫੇਅਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ: ਮਨਜਿੰਦਰ ਸਿੰਘ ਸਿਰਸਾ

ਕਰੀਅਰ ਗਾਈਡੈਂਸ ਫੇਅਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ: ਮਨਜਿੰਦਰ ਸਿੰਘ ਸਿਰਸਾ

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਲਈ ਦੋ ਰੋਜ਼ਾ ਕਰੀਅਰ ਗਾਈਡੈਂਸ ਫੇਅਰ ਸ਼ੁਰੂ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ:
ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਕਰਨ ਲਈ ਦੋ ਰੋਜ਼ਾ ਕਰੀਅਰ ਗਾਈਡੈਂਸ ਫੇਅਰ ਦਾ ਉਦਘਾਟਨ ਕੀਤਾ ਗਿਆ। ਇਹ ਕਰੀਅਰ ਗਾਈਡੈਂਸ ਫੇਅਰ ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋ ਰਿਹਾ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹਰ ਸਾਲ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਕੈਂਪ ਆਯੋਜਿਤ ਕਰਨਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਮੰਚ ਹਜ਼ਾਰਾਂ ਨੌਜਵਾਨ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿੰਦੇ ਹੋਏ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀ ਤਕਨਾਲੋਜੀ ਅਤੇ ਨਵੀਂ ਸੋਚ ਦਾ ਯੁੱਗ ਹੈ, ਜਿੱਥੇ ਆਰਟੀਫ਼ਿਸ਼ਲ ਇੰਟੈਲੀਜੈਂਸ ਅਤੇ ਨਵੀਆਂ ਖੋਜਾਂ ਦਾ ਬੋਲਬਾਲਾ ਹੈ। ਇੱਕ ਸਮਾਂ ਸੀ ਜਦੋਂ ਇੰਜੀਨੀਅਰਿੰਗ ਦੇ ਖੇਤਰ ਨੂੰ ਸਭ ਤੋਂ ਵੱਡੀ ਤਰਜੀਹ ਮਿਲਦੀ ਸੀ, ਫਿਰ ਆਈਟੀ ਖੇਤਰ ਨੇ ਆਪਣੀ ਪਛਾਣ ਬਣਾਈ, ਪਰ ਹੁਣ ਸਮਾਂ ਲਗਾਤਾਰ ਬਦਲ ਰਿਹਾ ਹੈ। ਇਸ ਲਈ ਬੱਚਿਆਂ ਨੂੰ ਸਮੇਂ ਦੇ ਨਾਲ ਕਦਮ ਮਿਲਾ ਕੇ ਆਪਣੇ ਭਵਿੱਖ ਲਈ ਦੂਰਦਰਸ਼ੀ ਸੋਚ ਅਪਣਾਉਣੀ ਲੋੜੀਂਦੀ ਹੈ।
ਸਿਰਸਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਬੇਹੱਦ ਪ੍ਰਤਿਭਾਸ਼ਾਲੀ ਅਤੇ ਉੱਚੀ ਸੋਚ ਵਾਲੀ ਹੈ, ਜਿਸਦੇ ਸੁਪਨੇ ਵੀ ਵਿਸ਼ਾਲ ਹਨ। ਜੇਕਰ ਉਨ੍ਹਾਂ ਨੂੰ ਸਹੀ ਮਾਰਗ-ਦਰਸ਼ਨ ਮਿਲੇ, ਤਾਂ ਉਹ ਨਾ ਸਿਰਫ ਆਪਣੇ ਜੀਵਨ ਵਿੱਚ ਸਫਲ ਹੋ ਸਕਦੇ ਹਨ, ਸਗੋਂ ਦੇਸ਼ ਅਤੇ ਕੌਮ ਦੀ ਤਰੱਕੀ ਵਿੱਚ ਵੀ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵੀ ਨਵੇਂ ਸਮੇਂ ਦੇ ਨਾਲ ਆਪਣੇ ਆਪ ਨੂੰ ਅਪਡੇਟ ਕਰਨਾ ਪੈਂਦਾ ਹੈ, ਕਿਉਂਕਿ ਸਿੱਖਿਆ ਦੇ ਮਾਪਦੰਡ ਤੇਜ਼ੀ ਨਾਲ ਬਦਲ ਰਹੇ ਹਨ।ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਇਸ ਕਰੀਅਰ ਗਾਈਡੈਂਸ ਫੇਅਰ ਵਿੱਚ ਲਗਭਗ 50 ਤੋਂ ਵੱਧ ਪ੍ਰਸਿੱਧ ਯੂਨੀਵਰਸਿਟੀਆਂ, ਕਾਲਜਾਂ, ਮੈਨੇਜਮੈਂਟ ਇੰਸਟੀਚਿਊਸ਼ਨਾਂ ਅਤੇ ਆਈ.ਆਈ.ਟੀਜ਼ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ, ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਅਤੇ ਯੋਗਤਾ ਅਨੁਸਾਰ ਭਵਿੱਖ ਦੀ ਚੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਕਰੀਅਰ ਗਾਈਡੈਂਸ ਫੇਅਰ ਸਿਰਫ ਇੱਕ ਮੇਲਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਮਜ਼ਬੂਤ ਪਲੇਟਫਾਰਮ ਹੈ, ਜੋ ਉਨ੍ਹਾਂ ਨੂੰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕਰਦਾ ਹੈ।

Leave a Reply

Your email address will not be published. Required fields are marked *