Breaking
www.sursaanjh.com > ਅੰਤਰਰਾਸ਼ਟਰੀ > ਕੌਮਾਂਤਰੀ ਬਾਲ ਲੇਖਕ ਕਾਨਫਰੰਸ ਵਿੱਚ ਜ਼ਿਲ੍ਹਾ ਰੂਪਨਗਰ ਦੇ 22 ਵਿਦਿਆਰਥੀਆਂ ਨੇ ਲਿਆ ਭਾਗ

ਕੌਮਾਂਤਰੀ ਬਾਲ ਲੇਖਕ ਕਾਨਫਰੰਸ ਵਿੱਚ ਜ਼ਿਲ੍ਹਾ ਰੂਪਨਗਰ ਦੇ 22 ਵਿਦਿਆਰਥੀਆਂ ਨੇ ਲਿਆ ਭਾਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ:
ਬਾਲ ਸਾਹਿਤਕਾਰਾਂ ਦੀ ਦੂਜੀ ਇੱਕ ਰੋਜ਼ਾ ਕੌਮਾਂਤਰੀ ਕਾਨਫਰੰਸ ਵਿੱਚ ਰੂਪਨਗਰ ਜ਼ਿਲ੍ਹੇ ਦੇ 22 ਵਿਦਿਆਰਥੀਆਂ ਨੇ ਭਾਗ ਲਿਆ। ਫਗਵਾੜਾ ਵਿਖੇ ਹੋਈ ਇਸ ਕਾਨਫਰੰਸ ਵਿੱਚ ʻਨਵੀਂਆਂ ਕਲਮਾਂ ਨਵੀਂ ਉਡਾਣʼ ਪ੍ਰੋਜੈਕਟ ਦੇ ਸੰਸਥਾਪਕ ਸੁੱਖੀ ਬਾਠ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ (ਪ੍ਰਧਾਨ ਵਿਸ਼ਵ ਸ਼ਾਂਤੀ ਸੰਸਥਾ, ਸੰਯੁਕਤ ਰਾਸ਼ਟਰ ਦੇ ਰਾਜਦੂਤ) ਅਤੇ ਡਾ. ਐੱਸ ਪੀ ਸਿੰਘ ਸਾਬਕਾ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਸਨ। ਰੂਪਨਗਰ ਜ਼ਿਲ੍ਹੇ ਵੱਲੋਂ ਜ਼ਿਲ੍ਹਾ ਇੰਚਾਰਜ ਗੁਰਿੰਦਰ ਸਿੰਘ ਕਲਸੀ, ਸਾਹਿਤਕਾਰਾ ਮਨਦੀਪ ਰਿੰਪੀ, ਕਲਾਕਾਰ ਅਤੇ ਸਾਹਿਤਕਾਰ ਰਾਬਿੰਦਰ ਸਿੰਘ ਰੱਬੀ, ਸਾਹਿਤਕਾਰਾ ਕੈਲਾਸ਼ ਠਾਕੁਰ, ਅਧਿਆਪਕਾ ਤੇ ਕਲਾਕਾਰਾ ਮੈਡਮ ਕੰਵਲਜੀਤ ਕੌਰ ਨੇ ਟੀਮ ਦੀ ਅਗਵਾਈ ਕੀਤੀ। ਇਸ ਮੌਕੇ ਬੱਚੀ ਨਾਜ਼ੀਆ (ਖ਼ਾਲਸਾ ਗਰਲਜ਼ ਸਕੂਲ ਮੋਰਿੰਡਾ), ਆਂਚਲ (ਸਸਸਸ ਕੰ. ਨੰਗਲ) ਨੇ ਰਚਨਾਵਾਂ ਪੜ੍ਹ ਕੇ ਵਾਹ-ਵਾਹ ਖੱਟੀ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਤੋਂ  ਸਿਮਰਨ ਕੌਰ ਸ਼ਾਂਤਪੁਰ, ਕਿਰਨਜੀਤ ਕੌਰ ਕੋਟਲੀ, ਨਵਨੀਤ ਕੌਰ ਭੱਕੂ ਮਾਜਰਾ, ਹਰਮਨਪ੍ਰੀਤ ਕੌਰ ਕੋਟਲੀ, ਸਹਿਜਪ੍ਰੀਤ ਕੌਰ ਭੱਕੂ ਮਾਜਰਾ, ਹਰਸ਼ਦੀਪ ਸਿੰਘ ਤਾਲਾਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਤੋਂ ਜੈਸਮੀਨ ਕੌਰ, ਰਿਤਿਕਾ ਕੌਰ, ਨਵਜੋਤ ਕੌਰ, ਅਸ਼ਪ੍ਰੀਤ ਕੌਰ, ਜੈਸਮੀਨ ਕੌਰ, ਕਿਰਨਜੋਤ ਕੌਰ, ਜਸਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਨੰਗਲ ਤੋਂ ਜੈਸਮੀਨ, ਖ਼ੁਸ਼ੀ, ਸਰਕਾਰੀ ਪ੍ਰਾਇਮਰੀ ਸਕੂਲ ਰੈਲੋ ਕਲਾਂ ਤੋਂ ਜੈਸਮੀਨ ਕੌਰ, ਅਲੀਨਾ, ਅਜਮੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਤੋਂ ਦਿਲਪ੍ਰੀਤ ਸਿੰਘ ਜੱਸਲ ਅਤੇ ਗੁਰਕੀਰਤ ਸਿੰਘ ਫਤਿਹ (ਸੰਤ ਬਾਬਾ ਵਰਿਆਮ ਸਿੰਘ ਮੈਮੋਰੀਅਲ ਅਕੈਡਮੀ ਗੰਧੋਂ) ਨੇ ਸ਼ਿਰਕਤ ਕੀਤੀ। ਪ੍ਰੋ.ਗੁਰਭਜਨ ਸਿੰਘ ਗਿੱਲ (ਚੇਅਰਮੈਨ ਲੋਕ ਵਿਰਾਸਤ ਅਕਾਦਮੀ), ਜਸਵੰਤ ਸਿੰਘ ਖਹਿਰਾ (ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਸਾਹਿਬ ਮਸਤੂਆਣਾ), ਬਾਲ ਸਾਹਿਤਕਾਰ ਬਲਜਿੰਦਰ ਮਾਨ, ਕਮਲਜੀਤ ਨੀਲੋਂ, ਪ੍ਰਿੰ. ਗੁਰਮੀਤ ਸਿੰਘ ਪਲਾਹੀ, ਪ੍ਰਿੰ. ਜ਼ੋਰਾਵਰ ਸਿੰਘ ਤੋਂ ਇਲਾਵਾ ਕਈ ਪੰਜਾਬੀ ਨਾਮਵਰ ਸ਼ਖਸੀਅਤਾਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਈਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 61 ਬਾਲ ਲੇਖਕਾਂ ਦੀਆਂ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਜ਼ਿਲ੍ਹਾ ਬਠਿੰਡਾ ਦੀ ਟੀਮ ਵੱਲੋਂ ʻਸਰਹੱਦਾਂ ਹੋਰ ਵੀ ਨੇʼ ਨਾਟਕ ਖੇਡਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਕਾਂਗੜ ਸੀਨੀਅਰ ਸਹਿ ਪ੍ਰੋਜੈਕਟ ਇੰਚਾਰਜ, ਸਤੀਸ਼ ਜੌੜਾ ਮੀਡੀਆ ਸਲਾਹਕਾਰ ਪੰਜਾਬ ਭਵਨ ਸਰੀ ਕੈਨੇਡਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਹਾਜ਼ਰ ਸਨ। ਇਸ ਸਮੇਂ 19 ਕਿਤਾਬਾਂ ਦੀ ਘੁੰਡ ਚੁਕਾਈ ਵੀ ਕੀਤੀ ਗਈ।

Leave a Reply

Your email address will not be published. Required fields are marked *