ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ:


ਇਕ ਬਹੁਤ ਹੀ ਵਿਲੱਖਣ ਅਤੇ ਯਾਦਗਾਰੀ ਸਤਿਕਾਰ ਮਿਲਣੀ ਦੇ ਮੌਕੇ ਤੇ ਪ੍ਰਿੰ. ਬਹਾਦਰ ਸਿੰਘ ਗੋਸਲ ਪ੍ਰਧਾਨ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ 25 ਸਾਲ ਪੁਰਾਣੇ ਵਿਦਿਆਰਥੀਆਂ ਦਾ ਇਕ ਸਮੂਹ ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣ ਆਇਆ ਅਤੇ ਉਨ੍ਹਾਂ ਨਾਲ ਪੁਰਾਣੀਆਂ ਆਪਣੇ ਸਕੂਲ ਸਮੇਂ ਦੀਆਂ ਯਾਦਾਂ ਨੂੰ ਤਾਜਾ ਕੀਤਾ। ਉਨ੍ਹਾਂ ਨੇ ਪ੍ਰਿੰ. ਗੋਸਲ ਨੂੰ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਵੱਡੇ ਉਪਰਾਲਿਆਂ ਅਤੇ 120 ਤੋਂ ਵੱਧ ਪੁਸਤਕਾਂ ਲਿਖਣ ਲਈ ਵਧਾਈ ਦਿੱਤੀ ਉਨ੍ਹਾਂ ਦੱਸਿਆ ਕਿ ਉਹ ਪ੍ਰਿੰਸੀਪਲ ਗੋਸਲ ਦੇ ਸਿੱਖਿਆ, ਸਾਹਿਤ ਅਤੇ ਸਮਾਜ ਸੇਵਾ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਵੀ ਪ੍ਰਿੰ. ਗੋਸਲ ਨੂੰ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮੂਹ ਵਲੋਂ ਜਲਦ ਭਵਿੱਖ ਵਿਚ ਪ੍ਰਿੰਸੀਪਲ ਗੋਸਲ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ।
ਇੱਥੇ ਦੱਸਣਯੋਗ ਹੈ ਕਿ ਇਹ ਵਿਦਿਆਰਥੀ 25 ਸਾਲ ਪਹਿਲਾਂ ਪ੍ਰਿੰ. ਗੋਸਲ ਲਿਖਤ ਇੱਕ ਨਾਟਕ ‘‘ਯਮਰਾਜ ਦੀ ਅਦਾਲਤ’’ ਵਿੱਚ ਸ਼ਾਨਦਾਰ ਭੂਮਿਕਾ ਨਿਭਾ ਕੇ ਯੂ.ਟੀ. ਚੰਡੀਗੜ੍ਹ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕਰ ਚੁੱਕੇ ਹਨ ਅਤੇ ਆਪਣੇ ਅਧਿਆਪਕਾਂ ਸਦਕਾ ਅੱਜ ਜੀਵਨ ਵਿਚ ਖੁਸ਼ੀਆਂ ਮਾਣਦੇ ਅੱਗੇ ਵੱਧ ਰਹੇ ਹਨ। ਉਨ੍ਹਾਂ ਨੇ ਇਸ ਸਤਿਕਾਰ ਮਿਲਣੀ ਨੂੰ ਇਕ ਵਿਲੱਖਣ ਅਤੇ ਆਪਣੇ ਆਪ ਵਿਚ ਨਿਵੇਕਲੀ ਦੱਸਿਆ। ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਕਿਹਾ ਕਿ ਇਨ੍ਹਾਂ ਪੁਰਾਣੇ ਵਿਦਿਆਰਥੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਅਥਾਹ ਖੁਸ਼ੀ ਹੋਈ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਨੂੰ ਭਰਪੂਰ ਸਹਿਯੋਗ ਦੇਣ ਦੀ ਪੇ੍ਰਰਣਾ ਦਿੱਤੀ। ਇਨ੍ਹਾਂ ਵਿਦਿਆਰਥੀਆਂ ਵਿਚ ਸ੍ਰ. ਅਮਰਪ੍ਰੀਤ ਸਿੰਘ, ਸ਼ਲਿੰਦਰ ਸਿੰਘ, ਕੁਲਵੀਰ ਸਿੰਘ, ਸਤਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਵੀ ਸ਼ਾਮਲ ਸਨ। ਇਸ ਮੌਕੇ ਪ੍ਰਿੰਸਪੀਲ ਗੋਸਲ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਰਚਿਤ ਪੰਜਾਬੀ ਦੀਆਂ ਬਹੁਤ ਹੀ ਵਿਲੱਖਣ ਪੁਸਤਕਾਂ ਭੇਟ ਕੀਤੀਆਂ, ਜਿਸ ਲਈ ਉਨ੍ਹਾਂ ਵਿਦਿਆਰਥੀਆਂ ਨੇ ਪ੍ਰਿੰ. ਗੋਸਲ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
ਫੋਟੋ ਕੈਪਸ਼ਨ – ਪ੍ਰਿੰ. ਬਹਾਦਰ ਸਿੰਘ ਗੋਸਲ ਆਪਣੇ ਪੁਰਾਣੇ ਵਿਦਿਆਰਥੀਆਂ ਨੂੰ ਆਪਣੀਆਂ ਰਚਿਤ।

