Breaking
www.sursaanjh.com > ਅੰਤਰਰਾਸ਼ਟਰੀ > ਛੋਟੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਰਾਗ ਦਰਬਾਰ 16 ਮਈ ਨੂੰ: ਹਰਮੀਤ ਸਿੰਘ ਕਾਲਕਾ

ਛੋਟੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਰਾਗ ਦਰਬਾਰ 16 ਮਈ ਨੂੰ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ:

ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 1747 ਵਿੱਚ ਹੋਏ ਛੋਟੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 21ਵਾਂ ਰਾਗ ਦਰਬਾਰ ਸ਼ਨਿੱਚਰਵਾਰ, 16 ਮਈ 2026 ਨੂੰ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਰਾਗ ਦਰਬਾਰ ਵਿੱਚ ਭਾਈ ਗੁਰੂਸਾਹਿਬ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਾਲੇ ਕੀਰਤਨ ਕਰਨਗੇ, ਇਸ ਤੋਂ ਇਲਾਵਾ ਸ਼੍ਰੀ ਰਹਿਰਾਸ ਸਾਹਿਬ ਦਾ ਪਾਠ ਹੋਵੇਗਾ। ਭਾਈ ਜਤਿੰਦਰ ਸਿੰਘ ਜੀ ਹਜੂਰੀ ਕੀਰਤਨੀਏ ਸ੍ਰੀ ਹਰਿਮੰਦਰ ਸਾਹਿਬ ਕੀਰਤਨ ਕਰਨਗੇ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਕਥਾ ਕਰਨਗੇ, ਪ੍ਰਿੰਸੀਪਲ ਸੁਖਵੰਤ ਸਿੰਘ ਜੀ ਜੰਡਿਆਲਾ ਗੁਰੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ  ਭਾਈ ਸ਼ੌਕੀਨ ਸਿੰਘ ਜੀ ਹਜ਼ੂਰੀ ਕੀਰਤਨੀ ਹਰਿਮੰਦਰ ਸਾਹਿਬ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

ਉਹਨਾਂ ਦੱਸਿਆ ਕਿ ਇਸ ਰਾਗ ਦਰਬਾਰ ਦਾ ਸਿੱਧਾ ਪ੍ਰਸਾਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੇਸਬੁੱਕ ਪੇਜ ,ਚੈਨਲ ਚੜਦੀ ਕਲਾ ਟਾਈਮ ਟੀਵੀ ਜੀਐਸਪੀਐਸ ਲਾਈਵ, ਕੀਰਤਨ ਪ੍ਰਧਾਨਾ ਬਾਣੀ ਨੈੱਟ ,ਅਕਾਲ ਸਹਾਇ ਗੁਰਬਾਣੀ ਕੇਸਰੀ ਕਨੈਕਟ ਅਤੇ ਸਿੱਖੀ ਚੈਨਲ ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦੀ ਭਾਗਾਂ ਨੂੰ ਯਾਦ ਕਰਦਿਆਂ ਹਰ ਸਾਲ ਕਰਵਾਇਆ ਜਾਣ ਵਾਲਾ ਇਹ ਰਾਗ ਦਰਬਾਰ ਸੰਗਤਾਂ ਲਈ ਆਤਮਿਕ ਅਨੰਦ ਅਤੇ ਗੁਰਬਾਣੀ ਨਾਲ ਜੁੜਨ ਦਾ ਵਿਲੱਖਣ ਮੌਕਾ ਬਣ ਚੁੱਕਾ ਹੈ। ਇਸ ਪਵਿੱਤਰ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਇਲਾਹੀ ਬਾਣੀ ਨਾਲ ਨਿਹਾਲ ਕਰਨਗੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਛੋਟਾ ਘੱਲੂਘਾਰਾ ਸਿੱਖ ਕੌਮ ਦੀ ਸ਼ਹਾਦਤ, ਧੀਰਜ ਅਤੇ ਅਟੱਲ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਇਤਿਹਾਸਕ ਯਾਦ ਨੂੰ ਜੀਵੰਤ ਰੱਖਣ ਲਈ ਧਾਰਮਿਕ ਸਮਾਗਮਾਂ ਦਾ ਕਰਵਾਉਣਾ ਸਮੇਂ ਦੀ ਲੋੜ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੇ ਸ਼ਾਨਦਾਰ ਇਤਿਹਾਸ ਅਤੇ ਗੁਰਸਿੱਖੀ ਮੁੱਲਾਂ ਨਾਲ ਜੁੜ ਸਕੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਮਹਾਨ ਗੁਰਮਤਿ ਸਮਾਗਮ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ।

Leave a Reply

Your email address will not be published. Required fields are marked *