Breaking
www.sursaanjh.com > ਚੰਡੀਗੜ੍ਹ/ਹਰਿਆਣਾ > ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸੇਵਾ, ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵਡਮੁੱਲੇ ਯੋਗਦਾਨ ਲਈ ਹਰਮੀਤ ਸਿੰਘ ਕਾਲਕਾ ਸਨਮਾਨਿਤ

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸੇਵਾ, ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵਡਮੁੱਲੇ ਯੋਗਦਾਨ ਲਈ ਹਰਮੀਤ ਸਿੰਘ ਕਾਲਕਾ ਸਨਮਾਨਿਤ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ:
ਸਿੱਖ ਕੌਮ ਦੀ ਸੇਵਾ, ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਲੱਖਣ ਯੋਗਦਾਨ ਲਈ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ਼ ਗੁਰਦੁਆਰਿਆਂ ਦੀ ਸੰਭਾਲ ਅਤੇ ਪ੍ਰਬੰਧਨ ਤੱਕ ਹੀ ਸੀਮਿਤ ਨਹੀਂ ਰਹੀ, ਸਗੋਂ ਸਿੱਖਿਆ, ਸਿਹਤ ਸੰਭਾਲ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਵੀ ਇਤਿਹਾਸਕ ਸੇਵਾਵਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਮ ਲੋਕਾਂ ਤੱਕ ਮਿਆਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਦੂਰਦਰਸ਼ੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਾਂ ਵਿੱਚ ਪਾਰਦਰਸ਼ਤਾ, ਅਨੁਸ਼ਾਸਨ ਅਤੇ ਆਧੁਨਿਕ ਸਹੂਲਤਾਂ ਵਿੱਚ ਵੱਡੇ ਪੱਧਰ ਤੇਮ ਵਾਧਾ ਹੋਇਆ ਹੈ। ਉਨਾਂ ਦਸਿਆ ਕਿ ਸੰਗਤਾਂ ਨੂੰ ਹੋਰ ਵਧੀਆ ਸੇਵਾਵਾਂ ਮੁਹਈਆ  ਕਰਵਾਉਣ  ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਸੰਗਰ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਸੁਸਾਇਟੀ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਆਮ ਲੋਕਾਂ ਲਈ ਜੋ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹ ਸਮਾਜ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਮਨੁੱਖਤਾ ਦੀ ਸੇਵਾ ਦੇ ਸਿੱਖ ਸਿਧਾਂਤਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾ ਰਹੇ ਹਨ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ, ਵਿਦਿਅਕ ਅਤੇ ਸਮਾਜਿਕ ਸੇਵਾਵਾਂ ਨੂੰ ਹੋਰ ਵਿਸਥਾਰ ਦੇਣ ਲਈ ਵਚਨਬੱਧ ਹਨ।

Leave a Reply

Your email address will not be published. Required fields are marked *