Breaking
www.sursaanjh.com > ਚੰਡੀਗੜ੍ਹ/ਹਰਿਆਣਾ > ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਬਹੁਤ ਮੰਦਭਾਗਾ – ਰਾਜਿੰਦਰ ਸਿੰਘ ਬਡਹੇੜੀ

ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਬਹੁਤ ਮੰਦਭਾਗਾ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ:
ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਤੇ ਪ੍ਰਮੁੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਅੰਦਰ ਡੀਜ਼ਲ ਦੀਆਂ ਕੀਮਤਾਂ ਵਿੱਚ ਚਾਰ ਵਾਰ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਈ ਵਾਰ ਵਾਧਾ ਹੋਇਆ ਹੈ, ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ, ਪਰੰਤੂ ਤੇਲ ਦੀਆਂ ਕੀਮਤਾਂ ਵਧੀਆਂ ਹਨ।
ਉਨ੍ਹਾਂ ਕਿਹਾ ਕਿ ਜਿਸ ਅਨੁਪਾਤ ਵਿੱਚ ਕੀਮਤਾਂ ਵਧੀਆਂ ਹਨ, ਉਸ ਅਨੁਪਾਤ ਵਿੱਚ ਘਟਾਈਆਂ ਨਹੀਂ ਗਈਆਂ ਜੋ ਕਿ ਜੋ ਜਾਇਜ਼ ਨਹੀਂ, ਲੋਕ ਵਿਰਰੋਧੀ ਹਨ। ਕਿਸਾਨਾਂ ਅਤੇ ਗਰੀਬ ਦੁਪਹੀਆ ਵਾਹਨ ਮਾਲਕਾਂ ਨੂੰ ਮਹਿੰਗਾਈ ਨੇ ਪਹਿਲਾਂ ਹੀ ਮੋਦੀ ਸਰਕਾਰ ਦੀ ਨੋਟਬੰਦੀ ਦੇ ਫੈਸਲੇ ਦੀ ਮਾਰ ਝੱਲਣੀ ਪਈ ਸੀ। ਪੰਜਾਬ ‘ਚ ਵੈਟ ਦੀ ਦਰ ਗੁਆਂਢੀ ਸੂਬਿਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੋਣ ਕਾਰਨ ਗਰੀਬ ਲੋਕਾਂ ਵਿੱਚ ਰੋਸ ਤਾਂ ਹੈ ਹੀ ਬਾਰਡਰ ਦੇ ਪੰਪ ਮਾਲਕਾਂ ਨੂੰ ਨੁਕਸਾਨ ਵੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਲੋਕਾਂ ਦੀ ਪ੍ਰੇਸ਼ਾਨੀ ਘੱਟ ਹੋ ਸਕੇ।

Leave a Reply

Your email address will not be published. Required fields are marked *