Breaking
www.sursaanjh.com > ਚੰਡੀਗੜ੍ਹ/ਹਰਿਆਣਾ > ਲਖਵਿੰਦਰ ਸਿੰਘ ਲਾਖਾ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ: ਹਰਮੀਤ ਸਿੰਘ ਕਾਲਕਾ

ਲਖਵਿੰਦਰ ਸਿੰਘ ਲਾਖਾ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ:
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਅਤੇ ਬਿਹਾਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਲਖਵਿੰਦਰ ਸਿੰਘ ਲਾਖਾ ਨਾਲ ਹੋਈ ਮੁਲਾਕਾਤ ਬਹੁਤ ਹੀ ਸਦਭਾਵਨਾ ਮਾਹੌਲ ਵਿੱਚ ਹੋਈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪੰਥਕ ਏਕਤਾ ਅਤੇ ਸਮਾਜਿਕ ਭਲਾਈ ਲਈ ਆਪਸੀ ਸਹਿਯੋਗ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਰਗੀ ਮਹਾਨ ਧਾਰਮਿਕ ਸੰਸਥਾ ਨਾਲ ਜੁੜੇ ਅਹੁਦੇਦਾਰਾਂ ਦੀ ਸੇਵਾ ਭਾਵਨਾ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਮਿਲੇ ਪਿਆਰ, ਨਿੱਘੇ ਸਵਾਗਤ ਅਤੇ ਸਤਿਕਾਰ ਲਈ ਉਹ ਸਰਦਾਰ ਲਖਵਿੰਦਰ ਸਿੰਘ ਲਾਖਾ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਿਲਣੀਆਂ ਨਾ ਸਿਰਫ਼ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਸਿੱਖ ਸੰਸਥਾਵਾਂ ਵਿਚਕਾਰ ਸਾਂਝ ਅਤੇ ਤਾਲਮੇਲ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ। ਸਰਦਾਰ ਕਾਲਕਾ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਰਦਾਰ ਲਖਵਿੰਦਰ ਸਿੰਘ ਲੱਖਾ ਸਮਾਜ ਸੇਵਾ, ਪੰਥਕ ਕਾਰਜਾਂ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਸੇ ਤਰ੍ਹਾਂ ਨਿਸ਼ਕਾਮ ਸੇਵਾ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਲਗਾਤਾਰ ਕਾਮਯਾਬੀਆਂ ਪ੍ਰਾਪਤ ਹੋਣ।

Leave a Reply

Your email address will not be published. Required fields are marked *