Breaking
www.sursaanjh.com > ਚੰਡੀਗੜ੍ਹ/ਹਰਿਆਣਾ > ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਦਿੱਲੀ ਕਮੇਟੀ ਦੇਵੇਗੀ ਪੂਰਾ ਸਹਿਯੋਗ : ਹਰਮੀਤ ਸਿੰਘ ਕਾਲਕਾ

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਦਿੱਲੀ ਕਮੇਟੀ ਦੇਵੇਗੀ ਪੂਰਾ ਸਹਿਯੋਗ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ),  31 ਮਈ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ (ਰਜਿ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਆਤ ਦੀ ਅਗਵਾਈ ਵਿੱਚ ਵਫ਼ਦ ਨਾਲ ਮੁਲਾਕਾਤ ਦੌਰਾਨ ਵਿਸ਼ਵਾਸ ਦਿਵਾਇਆ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਸਰਦਾਰ ਕਾਲਕਾ ਨੇ ਕਿਹਾ ਕਿ ਭਾਈ ਲਾਲੋ ਜੀ ਸੱਚੀ ਕਿਰਤ, ਇਮਾਨਦਾਰੀ, ਨਿਮਰਤਾ ਅਤੇ ਸੇਵਾ ਭਾਵਨਾ ਦੇ ਜੀਵੰਤ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਸਮਾਜ ਨੂੰ ਮਿਹਨਤ ਦੀ ਕਮਾਈ, ਸਾਦਗੀ ਅਤੇ ਉੱਚੇ ਮਨੁੱਖੀ ਮੁੱਲਾਂ ਦਾ ਸੰਦੇਸ਼ ਦਿੰਦਾ ਹੈ। ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੀ ਯਾਦ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਆਦਰਸ਼ਾਂ ਨੂੰ ਪਹੁੰਚਾਉਣਾ ਸਮੇਂ ਦੀ ਮਹੱਤਵਪੂਰਨ ਲੋੜ ਹੈ।
ਵਫ਼ਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਕਿ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਯਾਦਗਾਰੀ ਅਤੇ ਇਤਿਹਾਸਕ ਢੰਗ ਨਾਲ ਮਨਾਉਣ ਲਈ ਆਪਣਾ ਸਹਿਯੋਗ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਆਪਣੇ ਸ਼ਾਨਦਾਰ ਇਤਿਹਾਸ ਨਾਲ ਜੋੜਨ ਦੇ ਨਾਲ-ਨਾਲ ਨੌਜਵਾਨਾਂ ਵਿੱਚ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਕਿਰਤ ਕਰਨ ਦੀ ਮਹਾਨ ਪ੍ਰੰਪਰਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ।

Leave a Reply

Your email address will not be published. Required fields are marked *