ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੀ ਮੀਟਿੰਗ 20 ਜੂਨ, 2026 ਨੂੰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੂਨ:


ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਮੀਟਿੰਗ ਹੁਣ 20 ਜੂਨ, 2026 ਨੂੰ ਠੀਕ 11.00 ਵਜੇ ਪੈਨਸ਼ਨ ਭਵਨ, ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ 18 ਜੂਨ ਨੂੰ ਹੋਣੀ ਸੀ। ਮੰਚ ਦੇ ਆਗੂਆਂ ਸੁਖਚੈਨ ਸਿੰਘ ਖਹਿਰਾ ਅਤੇ ਸੁਸ਼ੀਲ ਫੌਜੀ ਨੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਜਿਹੜੀਆਂ ਵੀ ਜਥੇਬੰਦੀਆਂ ਸਾਂਝੇ ਮੰਚ ਤੋਂ ਬਾਹਰ ਰਹਿ ਗਈਆਂ ਹਨ, ਉਨ੍ਹਾਂ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮ ਆਗੂ ਸਾਹਿਬਾਨ ਮੁਲਾਜ਼ਮ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਮੀਟਿੰਗ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਕਿਰਪਾਲਤਾ ਕਰਨ।

