ਲੈਕਚਰਾਰਾਂ ਦੀ ਭਰਤੀ ਵਿਚ ਰਾਖਵਾਂਕਰਨ ਖ਼ਤਮ ਕਰਨ ਵਿਰੁੱਧ ਬਸਪਾ ਮੋਹਾਲੀ ਵਲੋਂ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ:


ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਬੀਤੇ ਦਿਨੀਂ ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀ ਭਰਤੀ ਲਈ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਯੋਗ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਅਸਾਮੀਆਂ ਦੇ ਵਿਗਿਆਪਨ ਵਿਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਦਾ ਰਾਖਵਾਂਕਰਨ ਬਿਲਕੁੱਲ ਹੀ ਖਤਮ ਕਰ ਦਿੱਤਾ ਗਿਆ ਹੈ, ਜੋ ਕਿ ਸਿੱਧੇ ਤੌਰ ‘ਤੇ ਸੰਵਿਧਾਨ ਦੀ ਉਲੰਘਣਾ ਹੈ। ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਜਿਲ੍ਹਾ ਮੋਹਾਲੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਹਰਕਾਦਾਸ ਧਾਲੀਵਾਲ ਜਿਲ੍ਹਾ ਪ੍ਰਧਾਨ ਬਸਪਾ ਮੋਹਾਲੀ ਵਲੋਂ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਕੇ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਅਤੇ ਜਗਜੀਤ ਸਿੰਘ ਛੜਬੜ ਜਨਰਲ ਸਕੱਤਰ ਬਸਪਾ ਪੰਜਾਬ ਵਲੋਂ ਮੰਗ ਕੀਤੀ ਗਈ ਕਿ ਇਹ ਭਰਤੀ ਰੋਕ ਕੇ ਰਾਖਵਾਂਕਰਨ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਸਰਕਾਰੀ ਨੌਕਰੀਆਂ ਵਿਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਸੰਵਿਧਾਨਕ ਤੌਰ ‘ਤੇ ਇਹ ਹੱਕ ਪ੍ਰਦਾਨ ਕੀਤਾ ਹੋਇਆ ਹੈ, ਜਿਸ ਅਨੁਸਾਰ ਰੋਸਟਰ ਪੁਆਇੰਟਾਂ ਦੀ ਮੁੜ ਗਣਨਾ ਕੀਤੀ ਜਾਵੇ। ਇਹ ਵੀ ਕਿਹਾ ਗਿਆ ਕਿ ਸਰਕਾਰ ਦੀ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਵਿਚ ਦਲਿਤਾਂ ਅਤੇ ਪਛੜੇ ਵਰਗਾਂ ਦਾ ਰਾਖਵਾਂਕਰਨ ਬਹਾਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ। ਪ੍ਰਦਰਸ਼ਨ ਉਪਰੰਤ ਬਸਪਾ ਵੱਲੋਂ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮਾਣਯੋਗ ਰਾਜਪਾਲ ਪੰਜਾਬ ਦੇ ਨਾਂ ‘ਤੇ ਮੈਮੋਰੰਡਮ ਦਿੱਤਾ ਗਿਆ।
ਇਸ ਰੋਸ ਪ੍ਰਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਉਜਾਗਰ ਸਿੰਘ ਦੁਭਾਲੀ, ਮਾਸਟਰ ਨਛੱਤਰ ਸਿੰਘ, ਸੁੱਚਾ ਸਿੰਘ ਸਨੇਟਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬੇਗ ਸਿੰਘ ਜੂਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਜਨਰਲ ਸਕੱਤਰ, ਜਸਵੀਰ ਸਿੰਘ ਰਡਿਆਲਾ ਜ਼ਿਲ੍ਹਾ ਖਜਾਨਚੀ, ਕੁਲਦੀਪ ਸਿੰਘ ਘੜੂੰਆਂ, ਪ੍ਰਕਾਸ਼ ਸਿੰਘ ਜ਼ਿਲ੍ਹਾ ਸਕੱਤਰ, ਰਵਿੰਦਰ ਸਿੰਘ ਸਾਗਰ ਜ਼ਿਲ੍ਹਾ ਕੋਆਰਡੀਨੇਟਰ ਬੀ ਵੀ ਐਫ, ਗੁਰਪ੍ਰੀਤ ਸਿੰਘ ਬੜੀ, ਲਕਸ਼ਮਣ ਵਰਮਾ, ਹਰਨੇਕ ਸਿੰਘ ਸਾਬਕਾ ਐਸ ਡੀ ਓ, ਸੁਰਿੰਦਰ ਸਿੰਘ ਡੇਰਾਬੱਸੀ, ਸੁਖਦੇਵ ਸਿੰਘ ਚਪੜਚਿੜੀ, ਬਖਸ਼ੀਸ਼ ਸਿੰਘ ਗੋਗੜ ਸਾਰੇ ਵਿਧਾਨ ਸਭਾ ਇੰਚਾਰਜ, ਜਸਪਾਲ ਸਿੰਘ ਪ੍ਰਧਾਨ ਹਲਕਾ ਮੋਹਾਲੀ, ਚਰਨਜੀਤ ਸਿੰਘ ਪ੍ਰਧਾਨ ਹਲਕਾ ਡੇਰਾਬੱਸੀ, ਹਾਕਮ ਸਿੰਘ ਪ੍ਰਧਾਨ ਹਲਕਾ ਖਰੜ, ਅਜੈਬ ਸਿੰਘ ਭਾਗੋਮਾਜਰਾ, ਹਰਜਿੰਦਰ ਸਿੰਘ ਹਲਕਾ ਖਜਾਨਚੀ, ਹਰਿੰਦਰ ਸਿੰਘ, ਪ੍ਰਧਾਨ ਬਲਵੀਰ ਸਿੰਘ, ਰਾਜ ਕੁਮਾਰ ਹਲਕਾ ਜਨਰਲ ਸਕੱਤਰ, ਕੁਲਵੀਰ ਸਿੰਘ, ਕਰਮਜੀਤ ਸਿੰਘ ਹਲਕਾ ਖਜਾਨਚੀ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਰੂਪ ਸਿੰਘ, ਗੁਰਮੇਲ ਸਿੰਘ ਮਛਲੀ, ਓਮਪ੍ਰਕਾਸ਼, ਗੁਰਪਾਲ ਸਿੰਘ, ਹਰਵਿੰਦਰ ਸਿੰਘ ਸੋਨੀ, ਕ੍ਰਿਸ਼ਨ ਕੁਮਾਰ, ਸੁਰੇਸ਼ ਕੁਮਾਰ, ਹਰਦੁਆਰੀ, ਰਿੰਕੂ, ਮਨਜਿੰਦਰ ਸਿੰਘ, ਜੋਗਿੰਦਰ ਸਿੰਘ ਛੋਟਾ, ਰਜਿੰਦਰ ਸਿੰਘ, ਪ੍ਰਮਜੀਤ ਸਿੰਘ, ਸਵਰਨ ਸਿੰਘ, ਕੁਲਵਿੰਦਰ ਸਿੰਘ ਨਵਾਂ ਗਾਓ, ਗੋਪਾਲ ਸਿੰਘ ਧਰਮ ਸਿੰਘ, ਗੁਰਸੇਵਕ ਸਿੰਘ ਮਜਾਤ, ਕੁਲਦੀਪ ਸਿੰਘ ਖਰੜ, ਸਦਾ ਰਾਮ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ।

