ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਲਈ ਦਿੱਤਾ ਜ਼ੋਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ:


ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲ਼ੀ ਮਹਾਂ ਰੈਲੀ ਦੀ ਤਾਰੀਕ ਬਦਲ ਕੇ 7 ਜੁਲਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਇਸ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਚੰਡੀਗੜ੍ਹ ਆ ਰਹੇ ਹਨ, ਇਸ ਸੁਰੱਖਿਆ ਪ੍ਰਬੰਧਾਂ ਕਾਰਨ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਉੱਤੇ ਕੇਦਰੀ ਪੈਟਰਨ ਤਨਖਾਹ ਸਕੇਲ ਲਾਗੂ ਕਰਨ ਵਾਲਾ ਨੋਟੀਫਿਕੇਸ਼ਨ ਸਾੜਿਆ ਜਾਵੇਗਾ। ਇਸ ਦੇ ਨਾਲ ਹੀ ਬਾਕੀ ਸਾਂਝੀਆ ਮੰਗਾਂ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਹੁਣ 7 ਅਗਸਤ ਨੂੰ ਚੰਡੀਗੜ੍ਹ ਹੋਣ ਜਾ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਡਿਊਅੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ 17 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਪੂਰੇ ਤਾਲਮੇਲ ਨਾਲ਼ ਲਾਗੂ ਕਰਨ ਲਈ ਵੀ ਰੂਪ ਰੇਖਾ ਊਲੀਕੀ ਗਈ ਹੈ। ਉਨ੍ਹਾਂ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਲਾਮਬੰਦੀ ਨਾਲ ਇਸ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ 29 ਜੁਲਾਈ ਨੂੰ ਪੈਨਸ਼ਨਰ ਜਾਇੰਟ ਫਰੰਟ ਵੱਲੋ ਸੰਗਰੂਰ ਵਿਖੇ ਹੋ ਰਹੀ ਰੋਸ ਰੈਲੀ ਦਾ ਵੀ ਸਾਂਝੇ ਤੌਰ ‘ਤੇ ਸਮਰਥਨ ਦਾ ਐਲਾਨ ਕੀਤਾ।

