ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ:


ਦਸ਼ਮੇਸ਼ ਨਗਰ ਖਰੜ ਵਿੱਚ ਇਲਾਕਾ ਨਿਵਾਸੀਆਂ ਨੂੰ ਬਹੁਤ ਸਾਰੀਆਂ ਮੁੱਢਲੀਆਂ ਸਹੂਲਤਾਂ ਮਿਲ਼ਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਮਾਜ ਸੇਵੀ ਸਰਬਜੀਤ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲ਼ੇ ਸਾਫ ਪਾਣੀ ਅਤੇ ਸੀਵਰੇਜ ਦੀ ਬਹੁਤ ਜ਼ਿਆਦਾ ਦਿੱਕਤ ਆ ਰਹੀ ਹੈ। ਇਸ ਦੇ ਨਾਲ਼ ਹੀ ਸੜਕਾਂ ਦੀ ਹਾਲਤ ਬਹੁਤ ਖਸਤਾ ਹੈ, ਜਿਸ ਨਾਲ਼ ਵੀ ਬਹੁਤ ਸਾਰੀਆਂ ਪਰੇਸ਼ਾਨੀਆਂ ਆਉਂਦੀਆਂ ਹਨ। ਇਸ ਮੌਕੇ ਦਸ਼ਮੇਸ਼ ਨਗਰ ਨਿਵਾਸੀਆਂ ਵੱਲੋਂ ਉਪ ਮੰਡਲ ਮੈਜਿਸਟਰੇਟ, ਖਰੜ ਗੁਰਮੀਤ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਇਨ੍ਹਾਂ ਮੰਗਾਂ ਦੇ ਨਿਪਟਾਰੇ ਲਈ ਬੇਨਤੀ ਕੀਤੀ ਗਈ। ਉਪ ਮੰਡਲ ਮੈਜਿਸਟਰੇਟ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਇਹਨਾਂ ਮੰਗਾਂ ਦਾ ਨਿਪਟਾਰਾ ਕਰਨਗੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

