www.sursaanjh.com > ਸਾਹਿਤ > ਚੰਡੀਗੜ੍ਹ ਸਾਹਿਤ ਅਕਾਦਮੀ ਲੇਖਕਾਂ ਨੂੰ ਕਰੇਗੀ ਸਨਮਾਨਿਤ

ਚੰਡੀਗੜ੍ਹ ਸਾਹਿਤ ਅਕਾਦਮੀ ਲੇਖਕਾਂ ਨੂੰ ਕਰੇਗੀ ਸਨਮਾਨਿਤ

ਚੰਡੀਗੜ੍ਹ ਸਾਹਿਤ ਅਕਾਦਮੀ ਲੇਖਕਾਂ ਨੂੰ ਕਰੇਗੀ ਸਨਮਾਨਿਤ

ਪੁਰਸਕਾਰ ਲਈ ਮੰਗੀਆਂ ਗਈਆਂ ਅਰਜ਼ੀਆਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੁਲਾਈ:

ਚੰਗੇ ਸਾਹਿਤ ਅਤੇ ਸਾਹਿਤਕਾਰਾਂ ਨੂੰ ਅੱਗੇ ਲਿਆਉਣ ਲਈ ਚੰਡੀਗੜ੍ਹ ਸਾਹਿਤ ਅਕਾਦਮੀ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਤਹਿਤ ਅਕਾਦਮੀ ਨੇ ਸ਼ਹਿਰ ਦੇ ਲੇਖਕਾਂ ਤੋਂ ਹਿੰਦੀ, ਪੰਜਾਬੀ, ਉਰਦੂ ਅਤੇ ਅੰਗਰੇਜ਼ੀ ਦੀਆਂ ਕਿਤਾਬਾਂ ਅਕਾਦਮੀ ਕੋਲ਼ ਜਮ੍ਹਾਂ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਸਾਲ 2022 ਦੌਰਾਨ ਛਪੀਆਂ ਕਿਤਾਬਾਂ ਲਈ ਪੁਰਸਕਾਰ ਲਈ ਸਵੀਕਾਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕਿਤਾਬਾਂ ਕਵਿਤਾ, ਨਾਵਲ, ਨਾਟਕ, ਬਾਲ ਸਾਹਿਤ ਅਤੇ ਅਨੁਵਾਦ ਦੀਆਂ ਕਿਤਾਬਾਂ ਹੋਣੀਆਂ ਚਾਹੀਦੀਆਂ ਹਨ।

ਅਕਾਦਮੀ ਦੇ ਸਕੱਤਰ ਸੁਭਾਸ਼ ਭਾਸਕਾਰ ਨੇ ਦੱਸਿਆ ਕਿ ਲੇਖਕ ਲਈ ਕਿਤਾਬ ਦੀਆਂ ਦੋ ਦੋ ਕਾਪੀਆਂ ਜਮ੍ਹਾਂ ਕਰਵਾਉਣੀਆਂ ਲਾਜ਼ਮੀ ਹੋਣਗੀਆਂ। ਇਹ ਕਾਪੀਆਂ ਸੈਕਟਰ 38-ਸੀ, ਰਾਣੀ ਲਕਸ਼ਮੀ ਬਾਈ ਭਵਨ ਸਥਿਤ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਦਫਤਰ ਵਿਖੇ 10 ਅਗਸਤ ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ। ਸਮੇਂ-ਸਿਰ ਜਮ੍ਹਾਂ ਕਰਵਾਈਆਂ ਗਈਆਂ ਕਿਤਾਬਾਂ ਹੀ ਵਿਚਾਰੀਆਂ ਜਾਣਗੀਆਂ।

Leave a Reply

Your email address will not be published. Required fields are marked *